ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਨਸੁਖ ਮੰਡਾਵੀਆ ਨੂੰ ਯੂਰੀਆ ਦੀ ਮੰਗ ਜਲਦ ਪੂਰਾ ਕਰਨ ਦੀ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਾਵੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ।

Randeep Nabha talks with Union Minister for Chemicals and Fertilizers

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਾਵੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਮਨਸੁਖ ਮੰਡਾਵੀਆ ਨੂੰ ਆਉਣ ਵਾਲੇ ਸੀਜ਼ਨ ਲਈ ਯੂਰੀਆ ਦੀ ਮੰਗ ਪੂਰੀ ਕਰਨ ਦੀ ਅਪੀਲ ਕੀਤੀ।

ਹੋਰ ਪੜ੍ਹੋ: ਮਨੀ ਲਾਂਡਰਿੰਗ ਮਾਮਲਾ : ਸੁਖਪਾਲ ਖਹਿਰਾ ਨੇ ED ਖ਼ਿਲਾਫ਼ ਹਾਈਕੋਰਟ 'ਚ ਪਾਈ ਪਟੀਸ਼ਨ, ਨੋਟਿਸ ਜਾਰੀ

ਨਾਭਾ ਨੇ ਮਨਸੁਖ ਮੰਡਾਵੀਆ ਨੂੰ ਅਪੀਲ ਕਰਦਿਆਂ ਕਿਹਾ ਕਿ 15 ਦਸੰਬਰ ਤੱਕ ਦਾ ਸਮਾਂ ਸਾਡੇ ਲਈ ਬਹੁਤ ਹੀ ਕੀਮਤੀ ਹੈ ਕਿਉਂਕਿ ਇਸ ਸਮੇਂ ਕਣਕ ਦੀ ਬਿਜਾਈ ਸ਼ੁਰੂ ਹੋ ਜਾਵੇਗੀ| ਉਹਨਾਂ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਤੁਹਾਡੇ ਕੋਲ 14 ਲੱਖ ਮੀਟ੍ਰਿਕ ਟਨ ਯੂਰੀਆ ਦੀ ਮੰਗ ਆਈ ਸੀ, ਜਿਸ ਵਿਚੋਂ 6.10 ਲੱਖ ਮੀਟ੍ਰਿਕ ਟਨ ਯੂਰੀਆ ਦੀ ਮਨਜ਼ੂਰੀ ਮਿਲ ਗਈ ਹੈ।

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ 

ਨਾਭਾ ਨੇ ਕਿਹਾ ਕਿ ਬਾਕੀ ਬਚੀ 5 ਲੱਖ ਮੀਟ੍ਰਿਕ ਟਨ ਯੂਰੀਆ ਵੀ ਸਾਨੂੰ ਉਪਲਬਧ ਕਰਵਾਈ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਾਨੂੰ ਕੋਈ ਪਰੇਸ਼ਾਨੀ ਨਾ ਹੋਵੇ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ 15 ਦਸੰਬਰ ਤੱਕ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ ਹੈ।