ਚੰਡੀਗੜ੍ਹ 'ਚ ਇਕ ਤਰਫਾ ਪਿਆਰ 'ਚ ਲੜਕੇ ਨੇ ਲੜਕੀ ਦਾ ਕੀਤਾ ਕਤਲ, ਮੁਲਜ਼ਮ ਕਾਬੂ
ਬਿਹਾਰ ਦਾ ਰਹਿਣ ਵਾਲਾ ਹੈ ਮੁਲਜ਼ਮ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਇੱਕ ਲੜਕੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ 45 ਬੁੜੈਲ 'ਚ ਇਕਤਰਫਾ ਪ੍ਰੇਮ ਸਬੰਧਾਂ 'ਚ ਲੜਕੀ ਦਾ ਕਤਲ ਕਰ ਦਿੱਤਾ ਗਿਆ। ਲੜਕੀ ਦਾ ਕਤਲ ਕਰਨ ਵਾਲਾ ਮੁਸਲਿਮ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਨੂੰ ਸੈਕਟਰ-43 ਦੇ ਬੱਸ ਸਟੈਂਡ ਤੋਂ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਕਤਲ ਤੋਂ ਬਾਅਦ ਚੰਡੀਗੜ੍ਹ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਸੈਕਟਰ-45 ਦੇ ਬੁੜੈਲ 'ਚ ਇਕਤਰਫਾ ਪ੍ਰੇਮ ਸਬੰਧਾਂ ਦੇ ਚੱਲਦਿਆਂ 25 ਸਾਲਾ ਮੁਸਲਿਮ ਨੌਜਵਾਨ ਮੁਹੰਮਦ ਸ਼ਰੀਕ ਨੇ ਲੜਕੀ ਦੇ ਘਰ 'ਚ ਦਾਖਲ ਹੋ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦਰਅਸਲ ਲੜਕੀ ਨੂੰ ਪਤਾ ਸੀ ਕਿ ਮੁਹੰਮਦ ਸ਼ਰੀਕ ਵਿਆਹਿਆ ਹੋਇਆ ਹੈ। ਇਸ ਕਾਰਨ ਲੜਕੀ ਨੇ ਸ਼ਰੀਕ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਸੀ, ਜੋ ਉਸ 'ਤੇ ਪ੍ਰੇਮ ਸਬੰਧ ਬਣਾਉਣ ਦਾ ਦਬਾਅ ਬਣਾ ਰਿਹਾ ਸੀ।
ਦੋਵਾਂ ਦੀ ਮੁਲਾਕਾਤ ਬੁੜੈਲ ਵਿੱਚ ਹੋਈ ਸੀ। ਮੁੰਡਾ- ਕੁੜੀ ਇੱਕ ਦੂਜੇ ਦੇ ਸਾਹਮਣੇ ਵਾਲੇ ਘਰ ਵਿੱਚ ਕਿਰਾਏਦਾਰ ਵਜੋਂ ਰਹਿੰਦੇ ਸਨ। ਮੁਲਜ਼ਮ ਮੂਲ ਰੂਪ ਵਿੱਚ ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਸਥਿਤ ਪਿੰਡ ਬੇਲਾ ਦਾ ਰਹਿਣ ਵਾਲਾ ਹੈ। ਮ੍ਰਿਤਕ ਲੜਕੀ ਦੀ ਮਾਂ ਲੋਕਾਂ ਦੇ ਘਰਾਂ ਵਿੱਚ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੀ ਹੈ। ਜਦੋਂਕਿ ਲੜਕੀ ਦਾ ਪਿਤਾ ਉੱਤਰ ਪ੍ਰਦੇਸ਼ ਵਿੱਚ ਆਪਣੇ ਜੱਦੀ ਪਿੰਡ ਵਿੱਚ ਰਹਿੰਦਾ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਤਰ ਦਿੱਤੀ।