Phones recovered from jail: ਫਰੀਦਕੋਟ ’ਚ ਕੇਂਦਰੀ ਜੇਲ ਵਿਚੋਂ 19 ਮੋਬਾਈਲ ਫ਼ੋਨ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

5 ਹਵਾਲਾਤੀਆਂ ਸਣੇ ਅਣਪਛਾਤੇ ਵਿਅਕਤੀਆਂ ਵਿਰੁਧ ਮਾਮਲਾ ਦਰਜ

19 mobile phones recovered from Faridkot jail

Phones recovered from jail:  ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿਚੋਂ ਮੋਬਾਈਲ ਫ਼ੋਨਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਜੇਲ ਪ੍ਰਸ਼ਾਸਨ ਵਲੋਂ ਤਲਾਸ਼ੀ ਦੌਰਾਨ ਇਕ ਵਾਰ ਫਿਰ 19 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 5 ਹਵਾਲਾਤੀਆਂ ਕੋਲੋਂ 6 ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਜਦਕਿ 13 ਫ਼ੋਨ ਲਾਵਾਰਸ ਹਾਲਤ ਵਿਚ ਬਰਾਮਦ ਕੀਤੇ ਗਏ ਹਨ। ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ਮਗਰੋਂ ਥਾਣਾ ਸਿਟੀ 'ਚ 5 ਹਵਾਲਾਤੀਆਂ ਸਣੇ ਅਣਪਛਾਤੇ ਵਿਅਕਤੀਆਂ ਵਿਰੁਧ ਜੇਲ ਐਕਟ ਤਹਿਤ ਕੇਸ ਦਰਜ ਕੀਤਾ ਗਿਆ।

(For more news apart from 19 mobile phones recovered from Faridkot jail, stay tuned to Rozana Spokesman)