Cremation of Home Guard jawan: ਨਿਹੰਗ ਸਿੰਘਾਂ ਨਾਲ ਝੜਪ ਦੌਰਾਨ ਮਾਰੇ ਗਏ ਹੋਮਗਾਰਡ ਜਵਾਨ ਦਾ ਹੋਇਆ ਸਸਕਾਰ
Cremation of Home Guard jawan: ਸੀਐਮ ਮਾਨ ਨੇ ਇਕ ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
Cremation of Home Guard jawan: ਸਥਾਨਕ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਤੜਕਸਾਰ ਹੋਈ ਘਟਨਾ ਦੌਰਾਨ ਸ਼ਹੀਦ ਹੋਏ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ (50) ਦਾ ਅੱਜ ਉਨ੍ਹਾਂ ਦੇ ਪਿੰਡ ਮਨਿਆਲਾ ਵਿਖੇ ਸਰਕਾਰੀ ਸਨਮਾਨ ਨਾਲ ਸਸਕਾਰ ਕੀਤਾ ਗਿਆ।
ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਐਸ.ਭੂਪਤੀ, ਡੀ.ਆਈ.ਜੀ. ਰਾਜਪਾਲ ਸਿੰਘ ਸੰਧੂ,ਡੀ.ਆਈ.ਜੀ. ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਪੈਸ਼ਲ ਡੀ.ਜੀ.ਪੀ. ਅਤੇ ਹੋਰਨਾਂ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਹੋਮਗਾਰਡ ਜਵਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਨਾਲ ਹੀ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਵੀ ਦਿਤੀ ਜਾਵੇਗੀ। ਦੱਸ ਦੇਈਏ ਕਿ ਸ਼ਹੀਦ ਜਸਪਾਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਕਮਲੇਸ਼ ਅਤੇ ਦੋ ਪੁੱਤਰ ਗੁਰਪ੍ਰੀਤ ਅਤੇ ਵਿਸ਼ਾਲ ਛੱਡ ਗਏ ਹਨ।