Punjab Weather Update: ਪੰਜਾਬ ਵਿਚ ਠੰਢ ਨੇ ਫੜੀ ਰਫ਼ਤਾਰ, ਇਨ੍ਹਾਂ ਇਲਾਕਿਆਂ ਵਿਚ ਡਿੱਗਿਆ ਪਾਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਔਸਤ ਘੱਟੋ-ਘੱਟ ਤਾਪਮਾਨ ਵਿਚ -0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ

Temperatures Drop At Most Places In Punjab

Punjab Weather Update:ਪਹਾੜੀ ਇਲਾਕਿਆਂ ਵਿਚ ਬਰਫਬਾਰੀ ਦਾ ਦੌਰ ਸ਼ੁਰੂ ਹੋਣ ਦੇ ਨਾਲ ਹੀ ਨੇੜਲੇ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿਚ ਗਿਰਾਵਟ ਆਈ ਹੈ। ਇਸ ਦੇ ਚਲਦਿਆਂ ਪੰਜਾਬ ਵਿਚ ਵੀ ਠੰਢ ਨੇ ਦਸਤਕ ਦੇ ਦਿਤੀ ਹੈ। ਸਵੇਰੇ ਅਤੇ ਸ਼ਾਮ ਵੇਲੇ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਕੱਲ੍ਹ ਦੇ ਮੁਕਾਬਲੇ ਅੱਜ ਔਸਤ ਘੱਟੋ-ਘੱਟ ਤਾਪਮਾਨ ਵਿਚ -0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਹਾਲਾਂਕਿ ਵਿਚ ਇਹ ਆਮ ਤਾਮਮਾਨ ਦੇ ਨੇੜੇ ਹੈ। ਸੂਬੇ ਵਿਚ ਸੱਭ ਤੋਂ ਘੱਟ ਤਾਪਮਾਨ ਫਰੀਦਕੋਟ ਅਤੇ ਨੂਰਮਹਿਲ ਵਿਖੇ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਸੱਭ ਤੋਂ ਵੱਧ ਤਾਪਮਾਨ ਮੁਹਾਲੀ ਵਿਚ 13 ਡਿਗਰੀ ਸੈਲਸੀਅਸ ਦਰਜ ਹੋਇਆ ਹੈ।

ਤਾਪਮਾਨ ਵਿਚ ਗਿਰਾਵਟ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿਤੇ ਹਨ। ਹਾਲਾਂਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਸੈਲਸੀਅਸ ਰਹੇਗਾ।

ਇਸ ਦੇ ਨਾਲ ਹੀ ਅੱਜ ਤੋਂ ਕੁੱਝ ਦਿਨਾਂ ਤਕ ਪੱਛਮੀ ਹਿਮਾਲਿਆ ਦੀਆਂ ਪਹਾੜੀਆਂ 'ਚ ਕਈ ਥਾਵਾਂ 'ਤੇ ਹਲਕੀ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 27 ਨਵੰਬਰ ਨੂੰ ਦਿੱਲੀ-ਐਨਸੀਆਰ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਕੇਰਲ ਅਤੇ ਕਰਨਾਟਕ 'ਚ ਅੱਜ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਦੇ ਕੁੱਝ ਇਲਾਕਿਆਂ ਵਿਚ ਵੀ ਮੀਂਹ ਪੈ ਸਕਦਾ ਹੈ।

(For more news apart from Temperatures Drop At Most Places In Punjab, stay tuned to Rozana Spokesman)