Patran Road ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਹੋਈ ਮੌਤ, ਦੋ ਗੰਭੀਰ ਜ਼ਖ਼ਮੀ
ਐਕਸੀਡੈਂਟ ਤੋਂ ਬਾਅਦ ਬੀ.ਐਮ. ਡਬਲਿਊ ਕਾਰ ਨੂੰ ਲੱਗੀ ਅੱਗ
ਦਿੜ੍ਹਬਾ ਮੰਡੀ : ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਕੂਵਾਲਾ ਨੇੜੇ ਰਾਸ਼ਟਰੀ ਰਾਜ ਮਾਰਗ ’ਤੇ ਇਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੇਰ ਰਾਤ ਬੀ.ਐਮ.ਡਬਲਯੂ.ਕਾਰ ਅਤੇ ਟਰੱਕ ਦਰਿਮਆਨ ਟੱਕਰ ਹੋਈ, ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਡਿਵਾਈਡਰ ਨੂੰ ਪਾਰ ਕਰਕੇ ਸੜਕ ਤੋਂ ਦੂਜੇ ਪਾਸੇ ਜਾ ਕੇ ਪਲਟ ਗਏ। ਮੌਕੇ ’ਤੇ ਮੌਜੂਦ ਰਾਹਗੀਰ ਲੋਕਾਂ ਨੇ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ।
ਹਾਦਸੇ ਵਿਚ ਕਾਰ ਸਵਾਰ ਅਮਨਜੋਤ ਸਿੰਘ ਵਾਸੀ ਉਭਿਆ ਅਤੇ ਦਿਲਸ਼ਾਦ ਵਾਸੀ ਦਿੜ੍ਹਬਾ ਦੀ ਮੌਤ ਹੋ ਗਈ । ਸਮੀਤ ਸਿੰਘ ਵਾਸੀ ਦਿੜ੍ਹਬਾ ਅਤੇ ਜਸਕਰਨ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਗ ਨਾਲ ਕਾਰ ਬੁਰੀ ਤਰ੍ਹਾਂ ਸੜ ਗਈ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।