ਖਾਲਸਾ ਏਡ ਨੇ ਕਿਸਾਨਾਂ ਲਈ ਖੋਲ੍ਹਿਆ ਆਲੀਸ਼ਾਨ ਮਾਲ', ਕਿਸਾਨਾਂ ਨੂੰ ਨਹੀਂ ਹੋਵੇਗੀ ਕੋਈ ਘਾਟ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੱਥੇ ਕਿਸਾਨਾਂ ਨੂੰ ਕਾਫ਼ੀ ਚੀਜ਼ਾਂ ਦੀ ਪਰੇਸ਼ਾਨੀ ਆ ਰਹੀ ਸੀ, ਜਿਸ ਕਾਰਨ ਖ਼ਾਲਸਾ ਏਡ ਨੇ ਇਹ ਉਪਰਾਲਾ ਕੀਤਾ ਹੈ।

Kisaan Mall

ਨਵੀਂ ਦਿੱਲੀ - ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 28ਵੇਂ ਦਿਨ ਵੀ ਜਾਰੀ ਹੈ। ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ, ਉੱਥੇ ਹੀ ਸਰਕਾਰ ਕਾਨੂੰਨ ਵਾਪਸ ਨਾ ਲੈਣ ਦੀ ਆਪਣੀ ਜਿਦ 'ਤੇ ਅੜ੍ਹੀ ਹੋਈ ਹੈ। ਇਸ ਵਿਚ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡੇਰਾ ਲਾਈ ਬੈਠੇ ਹਨ। ਕਿਸਾਨਾਂ ਨੂੰ ਲੋਕਾਂ ਵਲੋਂ ਹਰ ਤਰ੍ਹਾਂ ਦੀ ਮਦਦ ਮਿਲ ਰਹੀ ਹੈ। ਉੱਥੇ ਹੀ ਖਾਲਸਾ ਏਡ ਵਲੋਂ ਕਿਸਾਨਾਂ ਲਈ 'ਕਿਸਾਨ ਮਾਲ' ਖੋਲ੍ਹਿਆ ਗਿਆ ਹੈ।

ਜਿੱਥੇ ਕਿਸਾਨਾਂ ਨੂੰ ਜਿਹੜੀ ਚੀਜ਼ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਮਿਲ ਜਾਵੇਗੀ। ਮਾਲ 'ਚ ਕੱਪੜਿਆਂ ਤੋਂ ਲੈ ਕੇ ਖਾਣ-ਪੀਣ ਦੇ ਸਮਾਨ ਤੱਕ ਸਭ ਕੁੱਝ ਉਪਲੱਬਧ ਹੈ। ਇਹ ਮਾਲ ਟਿਕਰੀ ਸਰਹੱਦ 'ਤੇ ਖੋਲ੍ਹਿਆ ਗਿਆ ਹੈ। ਇੱਥੇ ਕਿਸਾਨਾਂ ਨੂੰ ਕਾਫ਼ੀ ਚੀਜ਼ਾਂ ਦੀ ਪਰੇਸ਼ਾਨੀ ਆ ਰਹੀ ਸੀ, ਜਿਸ ਕਾਰਨ ਖ਼ਾਲਸਾ ਏਡ ਨੇ ਇਹ ਉਪਰਾਲਾ ਕੀਤਾ ਹੈ।

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਪਿਛਲੇ 28 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨ ’ਚ ਸੋਧ ਲਈ ਤਿਆਰ ਹੈ। ਕਿਸਾਨ ਨੂੰ ਖ਼ਦਸ਼ਾ ਹੈ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੀ ਰਹਿਮ ’ਤੇ ਨਿਰਭਰ ਹੋ ਜਾਣਗੇ।