ਇਕੋ ਪਰਿਵਾਰ ਦੇ ਤਿੰਨ ਜੀਆਂ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਈ

ਏਜੰਸੀ

ਖ਼ਬਰਾਂ, ਪੰਜਾਬ

ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

File Photo

ਗੁਰਦਾਸਪੁਰ : ਗੁਰਦਾਸਪੁਰ ’ਚ ਪਤੀ-ਪਤਨੀ ਅਤੇ ਇਕ ਧੀ ਵਲੋਂ ਇਕੱਠਿਆਂ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਰਿਵਾਰ ਵਲੋਂ ਇਕ ਵੀਡੀਓ ਵੀ ਬਣਾਈ ਗਈ ਹੈ, ਜਿਸ ’ਚ ਉਨ੍ਹਾਂ ਨੇ ਕੁੱਝ ਪਰੇਸ਼ਾਨ ਕਰਨ ਵਾਲੇ ਵਿਅਕਤੀਆਂ ਦਾ ਜ਼ਿਕਰ ਕੀਤਾ ਹੈ। ਵੀਡੀਓ ’ਚ ਭਾਰਤੀ ਸ਼ਬਨਮ ਨੇ ਦੱਸਿਆ ਕਿ ਉਹਨਾਂ ਦੇ ਭਰਾ ਨੇ ਕਿਸੇ ਦੇ ਹੱਥ ਉਨ੍ਹਾਂ ਨੂੰ ਸਲਫ਼ਾਸ ਭੇਜੀ ਹੈ ਤੇ ਕਿਹਾ ਕਿ ਬਦਨਾਮੀ ਨਾਲੋਂ ਜ਼ਹਿਰ ਖਾ ਕੇ ਤੁਸੀਂ ਮਰ ਜਾਓ।

ਉਸ ਨੇ ਕਿਹਾ ਕਿ ਮੈਂ ਤੇ ਮੇਰਾ ਪਤੀ ਨਰੇਸ਼ ਕੁਮਾਰ ਤੇ ਧੀ ਮਾਨਸੀ ਸਲਫ਼ਾਸ ਖਾ ਕੇ ਖ਼ੁਦ ਨੂੰ ਖ਼ਤਮ ਕਰਨ ਜਾ ਰਹੇ ਹਾਂ। ਵੀਡੀਓ ’ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮੌਤ ਦਾ ਜ਼ਿੰਮੇਵਾਰ ਹਰਦੀਪ ਕੁਮਾਰ, ਉਸ ਦੀ ਪਤਨੀ ਨੀਤੀ ਪਠਾਨੀਆ, ਨਰਿੰਦਰ ਵਿੱਜ ਤੇ ਉਸ ਦੀ ਭੈਣ ਨੀਤੂ, ਜੱਗਾ ਪਟਵਾਰੀ, ਜਸ਼ਪਾਲ ਬੇਦੀ, ਅਮਿਤ ਸੁਨਿਆਰਾ, ਦੀਪਾ ਮਹਾਜਨ, ਅਦਰਸ਼ ਹਨ। ਉਨ੍ਹਾਂ ਮੰਗ ਕੀਤੀ ਕਿ ਸਾਨੂੰ ਮੌਤ ਤੋਂ ਬਾਅਦ ਇਨਸਾਫ਼ ਦਵਾਇਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਸਮੇਤ ਸਲਫ਼ਾਸ ਨਿਗਲ ਲਿਆ