ਗੁਰਦੁਆਰਾ ਸਾਹਿਬ ਜਾਣ ਅਤੇ ਗੁਰੂ ਤੇਗ ਬਹਾਦਰ ਤੋਂ ਪ੍ਰੇਰਣਾ ਲੈਣ ਦੀ ਅਪੀਲ ਨਾਲ ਕਿਸਾਨਾਂ ਦੇ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਗੁਰਦੁਆਰਾ ਸਾਹਿਬ ਜਾਣ ਅਤੇ ਗੁਰੂ ਤੇਗ ਬਹਾਦਰ ਤੋਂ ਪ੍ਰੇਰਣਾ ਲੈਣ ਦੀ ਅਪੀਲ ਨਾਲ ਕਿਸਾਨਾਂ ਦੇ ਪ੍ਰਦਰਸ਼ਨ ਦਾ ਕੀ ਨਤੀਜਾ ਨਿਕਲੇਗਾ?

image

ਮੁੰਬਈ, 22 ਦਸੰਬਰ : ਸ਼ਿਵ ਸੈਨਾ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ ਹੈ। ਸ਼ਿਵ ਸੈਨਾ ਨੇ ਪੁਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਸ੍ਰੀ ਰਕਾਬਗੰਜ ਗੁਰਦੁਆਰਾ ਸਾਹਿਬ ਜਾਣ ਅਤੇ ਗੁਰੂ ਤੇਗ ਬਹਾਦਰ ਤੋਂ ਪ੍ਰੇਰਣਾ ਲੈਣ ਦੀ ਅਪੀਲ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਦਾ ਕੀ ਨਤੀਜਾ ਨਿਕਲੇਗਾ। ਸ਼ਿਵ ਸੈਨਾ ਦੇ ਮੁੱਖ ਪੱਤਰ ‘ਸਾਮਨਾ’ ਦੇ ਮਰਾਠੀ ਆਡੀਸ਼ਨ ’ਚ ਇਕ ਸੰਪਾਦਕੀ ’ਚ ਇਸ ਬਾਬਤ ਜ਼ਿਕਰ ਕੀਤਾ ਹੈ। ਸੰਪਾਦਕੀ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਐਤਵਾਰ ਨੂੰ ਗੁਰਦੁਆਰਾ ਜਾਣ ਅਤੇ ਗੁਰੂ ਤੇਗ ਬਹਾਦਰ ਨੂੰ ਉਨ੍ਹਾਂ ਦੇ ਸਰਵਉੱਚ ਬਲੀਦਾਨ ਲਈ ਸ਼ਰਧਾਂਜਲੀ ਭੇਟ ਕਰਨ ਦਾ ਜ਼ਿਕਰ ਕੀਤਾ ਗਿਆ। ਦੱਸ ਦੇਈਏ ਕਿ ਗੁਰਦੁਆਰਾ ਰਕਾਬਗੰਜ ਵਿਚ ਗੁਰੂ ਤੇਗ ਬਹਾਦਰ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ।  ਸੰਪਾਦਕੀ ’ਚ ਕਿਹਾ ਗਿਆ ਕਿ ਮੋਦੀ ਦੇ ਗੁਰਦੁਆਰਾ ਜਾਣ ’ਤੇ ਵੀ ਕਿਸਾਨ ਟਸ ਤੋਂ ਮਸ ਨਹੀਂ ਹੋਏ ਅਤੇ ਕਿਸਾਨਾਂ ਨੇ ਪ੍ਰਦਰਸ਼ਨ ਜਾਰੀ ਰਖਿਆ ਹੋਇਆ ਹੈ। ਸਿੱਖਾਂ ਸਮੇਤ ਹਜ਼ਾਰਾਂ ਕਿਸਾਨ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਸੰਪਾਦਕੀ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਤੇਗ ਬਹਾਦਰ ਤੋਂ ਪ੍ਰੇ੍ਰਰਣਾ ਲੈਣ ਦੀ ਅਪੀਲ ਕੀਤੀ ਹੈ। ਸੁਣ ਕੇ ਖੁਸ਼ੀ ਹੋਈ। 
  ਹਜ਼ਾਰਾਂ ਸਿੱਖ ਯੋਧੇ ਉਨ੍ਹਾਂ ਤੋਂ ਹੀ ਪ੍ਰੇਰਣਾ ਲੈ ਕੇ ਦਿੱਲੀ ’ਚ ਅੰਦੋਲਨ ਕਰ ਰਹੇ ਹਨ। ਅਜਿਹੇ ਵਿਚ ਸਵਾਲ ਉੱਠਦਾ ਹੈ ਕਿ ਇਸ ਲੜਾਈ ਦਾ ਕੀ ਨਤੀਜਾ ਨਿਕਲਦਾ ਹੈ। (ਏਜੰਸੀ)
  ਸੰਪਾਦਕੀ ਵਿਚ ਇਹ ਵੀ ਲਿਖਿਆ ਹੈ ਕਿ ਮੋਦੀ ਜਦੋਂ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਸ ਸਮੇਂ ਸ਼ਬਦ-ਕੀਰਤਨ ਹੋ ਰਿਹਾ ਸੀ। ਗੁਰਬਾਣੀ ਕਹਿੰਦੀ ਹੈ ਕਿ ਜੇਕਰ ਕੋਈ ਅਪਣੇ ਵਿਚਾਰ ਨਹੀਂ ਬਦਲਦਾ ਤਾਂ ਪਰਮਾਤਮਾ ਦੀ ਸੇਵਾ ਅਤੇ ਉਸ ਪ੍ਰਤੀ ਸ਼ਰਧਾ ਕਿਸੇ ਕੰਮ ਦੀ ਨਹੀਂ ਹੈ। ਇਸ ਵਿਚ ਲਿਖਿਆ ਗਿਆ ਕਿ ਪਵਿੱਤਰ ਧਾਰਮਕ ਗ੍ਰੰਥ ਨੂੰ ਕਿੰਨੀ ਵੀ ਵਾਰ ਪੜ੍ਹ ਲਓ, ਜੇਕਰ ਇਸ ਤੋਂ ਤੁਹਾਨੂੰ ਸੀਖ ਨਹੀਂ ਮਿਲਦੀ ਤਾਂ ਇਸ ਦਾ ਕੋਈ ਫਾਇਦਾ ਨਹੀਂ ਹੈ। ਨਾਲ ਹੀ ਸਵਾਲ ਕੀਤਾ ਗਿਆ ਕਿ ਜੇਕਰ ਕਿਸੇ ਦਾ ਸਮਾਂ ਆ ਗਿਆ ਹੈ ਅਤੇ ਉਸ ਨੂੰ ਆਪਣੇ ਕਰਮਾਂ ਦਾ ਹਿਸਾਬ-ਕਿਤਾਬ ਦੇਣਾ ਪਵੇ ਤਾਂ ਉਹ ਕੀ ਕਰੇਗਾ। ਗੁਰਬਾਣੀ ਵਿਚ ਦੱਸਿਆ ਗਿਆ ਹੈ ਕਿ ਸਮੇਂ ਦੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ।