ਬਿਕਰਮ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਕੀਤੀ ਦਾਇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਤੇ ਦਿਨੀਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਕੀਤਾ ਸੀ ਜਾਰੀ

Bikram Singh Majithia

 

ਚੰਡੀਗੜ੍ਹ: ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੁਹਾਲੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਮਜੀਠੀਆ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਮੇਰੇ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।

 

ਇਹ ਮਾਮਲਾ ਗ਼ਲਤ ਢੰਗ ਨਾਲ ਦਰਜ ਕੀਤਾ ਗਿਆ ਹੈ। ਚੋਣਾਂ ਨੇੜੇ ਹੋਣ ਕਰਕੇ ਮੈਨੂੰ ਫਸਾਉਣ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਨੂੰ ਅਦਾਲਤ ਵਲੋਂ ਕੋਈ ਰਾਹਤ ਮਿਲਦੀ ਹੈ ਜਾਂ ਨਹੀਂ ਇਸ ਦਾ ਪਤਾ ਸਮਾਂ ਆਉਣ ’ਤੇ ਹੀ ਲੱਗੇਗਾ।

 

 

ਦੱਸ ਦੇਈਏ ਕਿ ਬੀਤੇ ਦਿਨੀਂ ਗ੍ਰਹਿ ਵਿਭਾਗ ਨੇ ਉਹਨਾਂ ਦੇ ਖਿਲਾਫ਼ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਸੀ। ਅਕਾਲੀ ਆਗੂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਹੈ। ਇਸ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ।  ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਜੇਕਰ ਬਿਕਰਮ ਮਜੀਠੀਆ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦੀ ਐੱਸ. ਆਈ. ਟੀ. ਦੀ ਟੀਮ ਨੇ 16 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ।