ਕੜਾਕੇ ਦੀ ਠੰਡ ਨੇ ਠਾਰਿਆ ਪੰਜਾਬ ,ਧੁੰਦ ਅਤੇ ਸ਼ੀਤ ਲਹਿਰ ਨਾਲ ਵਧੇਗੀ ਪ੍ਰੇਸ਼ਾਨੀ
ਤਾਪਮਾਨ 'ਚ ਲਗਾਤਾਰ ਆ ਰਹੀ ਹੈ ਗਿਰਾਵਟ
Dense fog
ਚੰਡੀਗੜ੍ਹ: ਮੌਸਮ ਵਿਭਾਗ ਚੰਡੀਗੜ੍ਹ ਨੇ ਮੌਸਮ ਦੇ ਮਿਜਾਜ਼ ਸਬੰਧੀ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ। ਇਸ ਦੇ ਤਹਿਤ ਮੌਸਮ ਮਾਹਰਾਂ ਨੇ ਜਾਣਕਾਰੀ ਦਿੱਤੀ ਹੈ ਕਿ 23 ਅਤੇ 24 ਦਸੰਬਰ ਨੂੰ ਪੰਜਾਬ ਦੇ ਲੁਧਿਆਣਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ’ਚ ਲੋਕਾਂ ਨੂੰ ਕੋਹਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜ਼ਿਕਰਯੋਗ ਹੈ ਕਿ ਤਾਪਮਾਨ 'ਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਠੰਡ (ਲੰਬੇ ਸਮੇਂ ਤੱਕ) ਰਹਿਣ ਨਾਲ ਫਲੂ, ਨੱਕ ਵਗਣਾ, ਹਾਈਪੋਥਰਮੀਆ,ਆਦਿ ਵਰਗੀਆਂ ਕਈ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।