ਪੰਜਾਬ ’ਚ ਵੈਕਸੀਨ ਨਾ ਲਗਵਾਉਣ ਵਾਲੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖ਼ਾਹ
ਸਰਕਾਰ ਦੇ ਵਿੱਤ ਵਿਭਾਗ ਵਲੋਂ ਸਾਰੇ ਸਰਕਾਰੀ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿਤੇ ਗਏ ਹਨ।
ਚੰਡੀਗੜ੍ਹ (ਸਸਸ) : ਦੇਸ ਭਰ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਧ ਰਹੀ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਪੰਜਾਬ ਸਰਕਾਰ ਟੀਕਾਕਰਨ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਸਾਰੇ ਕਰਮਚਾਰੀਆਂ ਨੂੰ ਚਿਤਾਵਨੀ ਦਿਤੀ ਹੈ ਕਿ ਜੇਕਰ ਉਹ ਟੀਕਾ ਨਹੀਂ ਲਗਾਉਂਦੇ ਤਾਂ ਉਨ੍ਹਾਂ ਨੂੰ ਤਨਖ਼ਾਹ ਨਾ ਦਿਤੀ ਜਾਵੇ। ਪੰਜਾਬ ਸਰਕਾਰ ਨੇ ਸਾਰੇ ਮੁਲਾਜ਼ਮਾਂ ਨੂੰ ਟੀਕਾ ਲਗਵਾਉਣ ਦੇ ਹੁਕਮ ਜਾਰੀ ਕਰ ਦਿਤੇ ਹਨ। ਸਰਕਾਰ ਦੇ ਵਿੱਤ ਵਿਭਾਗ ਵਲੋਂ ਸਾਰੇ ਸਰਕਾਰੀ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿਤੇ ਗਏ ਹਨ।
ਇਸ ਹੁਕਮ ਵਿਚ ਕਿਹਾ ਗਿਆ ਹੈ ਕਿ ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮ ਨੂੰ ਤਨਖ਼ਾਹ ਨਹੀਂ ਦਿਤੀ ਜਾਵੇਗੀ। ਹੁਕਮਾਂ ’ਚ ਕਿਹਾ ਗਿਆ ਹੈ ਕਿ ਜਿਸ ਕਰਮਚਾਰੀ ਦਾ ਟੀਕਾਕਰਨ ਹੋ ਗਿਆ ਹੈ, ਉਸ ਨੂੰ ਇਸ ਦੀ ਜਾਣਕਾਰੀ ’ਤੇ ਦੇਣੀ ਪਵੇਗੀ। ਪੰਜਾਬ ਵਿਚ ਕੋਵਿਡ-19 ਦੇ 39 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਜ ਵਿਚ ਹੁਣ ਕੁੱਲ 325 ਸਰਗਰਮ ਕੇਸ ਹਨ। ਪੰਜਾਬ ’ਚ ਕੋਵਿਡ-19 ਦੇ 39 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੂਬੇ ’ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੁਣ 6,03,892 ਹੋ ਗਈ ਹੈ। ਇਸ ਸਬੰਧੀ ਮੈਡੀਕਲ ਵਿਭਾਗ ਵਲੋਂ ਬੁਲੇਟਿਨ ਜਾਰੀ ਕਰਕੇ ਜਾਣਕਾਰੀ ਦਿਤੀ ਗਈ ਹੈ।