ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਬੈਠਕ ਜਾਰੀ, ਜੇ ਗੱਲ ਨਾ ਬਣੀ ਤਾਂ ਸੰਘਰਸ਼ ਸ਼ੁਰੂ ਕਰਨਗੇ ਕਿਸਾਨ
ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੀ ਵੀ ਰੱਖਣਗੇ ਮੰਗ
Farmers meeting with Punjab government
ਚੰਡੀਗੜ੍ਹ : ਅੱਜ ਮੁੱਖ ਮੰਤਰੀ ਚੰਨੀ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਹੋਰ ਕਿਸਾਨ ਆਗੂਆਂ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਬੈਠਕ ਦੌਰਾਨ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਕਿਸਾਨ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਜਲਦ ਲਾਗੂ ਕਰਵਾਉਣ ਦੀ ਵੀ ਗੱਲਬਾਤ ਕਰਨਗੇ ਅਤੇ ਜੋ ਮੰਗਾਂ ਰਹਿੰਦੀਆਂ ਹਨ ਉਹ ਵੀ ਸਰਕਾਰ ਅੱਗੇ ਰੱਖਣਗੇ।