ਕੋਰਟ ਕੰਪਲੈਕਸ ਬਲਾਸਟ ਤੋਂ ਬਾਅਦ ਲੁਧਿਆਣਾ ’ਚ ਹਾਈ ਅਲਰਟ, ਧਾਰਾ 144 ਲਾਗੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰਟ ਕੰਪਲੈਕਸ ਧਮਾਕੇ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

Ludhiana Blast

ਲੁਧਿਆਣਾ: ਕੋਰਟ ਕੰਪਲੈਕਸ ਧਮਾਕੇ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੌਰਾਨ ਜ਼ਿਲ੍ਹੇ ਵਿਚ ਕਿਸੇ ਕਿਸਮ ਦੀਆਂ ਰੈਲੀਆਂ, ਮੀਟਿੰਗ, ਧਰਨੇ, ਨਾਹਰੇ ਲਗਾਉਣ, ਪੰਜ ਜਾਂ ਇਸ ਤੋਂ ਜ਼ਿਆਦਾ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਮਨਾਹੀ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਾਰੀ ਕੀਤੇ ਗਏ ਇਹ ਹੁਕਮ 13 ਜਨਵਰੀ ਤੱਕ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਲਾਗੂ ਰਹਿਣਗੇ।ਦੱਸ ਦਈਏ ਕਿ ਲੁਧਿਆਣਾ ਦੀ ਥਾਣਾ ਡਿਵੀਜ਼ਨ ਨੰਬਰ ਪੰਜ ਵਿਚ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਮਾਮਲਾ ਕੋਰਟ ਕੰਪਲੈਕਸ ਚੌਕੀ ਦੇ ਇੰਚਾਰਜ ਏਐਸਆਈ ਸੁਖਪਾਲ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਸਾਢੇ 12 ਵਜੇ ਦੂਜੀ ਮੰਜ਼ਿਲ 'ਤੇ  ਜ਼ੋਰਦਾਰ ਧਮਾਕਾ ਹੋਇਆ ਸੀ। ਪੁਲਿਸ ਵਲੋਂ ਆਈਪੀਸੀ ਦੀ ਧਾਰਾ 307, ਕਤਲ ਦੀ ਧਾਰਾ 302 ਅਤੇ ਵਿਸਫੋਟਕ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਧਮਾਕੇ ਵਿਚ ਇਕ ਦੀ ਮੌਤ ਅਤੇ 5 ਲੋਕ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ।