ਮਨੀਸ਼ ਤਿਵਾੜੀ ਦਾ ਕਾਂਗਰਸ ਹਾਈਕਮਾਨ 'ਤੇ ਤੰਜ਼, ਕੀਤਾ ਟਵੀਟ 

ਏਜੰਸੀ

ਖ਼ਬਰਾਂ, ਪੰਜਾਬ

ਪਹਿਲਾਂ ਆਸਾਮ, ਫਿਰ ਪੰਜਾਬ ਅਤੇ ਹੁਣ ਉਤਰਾਖੰਡ, ਭੋਗ ਪੂਰਾ ਹੀ ਪਾਉਣਗੇ, ਕੋਈ ਕਸਰ ਬਾਕੀ ਨਾ ਰਹਿ ਜਾਵੇ। 

Manish Tewari

 

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਹਰੀਸ਼ ਰਾਵਤ ਵੱਲੋਂ ਉਤਰਾਖੰਡ ਚੋਣਾਂ ਵਿੱਚ ਸੰਗਠਨ ਤੋਂ ਸਹਿਯੋਗ ਨਾ ਮਿਲਣ ਦੇ ਬਿਆਨ ਨੂੰ ਲੈ ਕੇ ਪੰਜਾਬ ਵਿਚ ਵੀ ਹੰਗਾਮਾ ਸ਼ੁਰੂ ਹੋ ਗਿਆ ਹੈ। ਹਰੀਸ਼ ਰਾਵਤ ਤੋਂ ਬਾਅਦ ਹੁਣ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਾਂਗਰਸ ਹਾਈਕਮਾਨ 'ਤੇ ਇਸ਼ਾਰੇ ਵਿਚ ਹਮਲਾ ਬੋਲਿਆ ਹੈ। ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ ਪਹਿਲਾਂ ਆਸਾਮ, ਫਿਰ ਪੰਜਾਬ ਅਤੇ ਹੁਣ ਉਤਰਾਖੰਡ, ਭੋਗ ਪੂਰਾ ਹੀ ਪਾਉਣਗੇ, ਕੋਈ ਕਸਰ ਬਾਕੀ ਨਾ ਰਹਿ ਜਾਵੇ। 

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਤਿਵਾੜੀ 'ਤੇ ਇਸ ਤਰ੍ਹਾਂ ਦੇ ਇਸ਼ਾਰਿਆਂ 'ਚ ਹਮਲਾ ਬੋਲਿਆ ਹੋਵੇ। ਇਸ ਤੋਂ ਪਹਿਲਾਂ ਵੀ ਉਹ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੋਂ ਲੈ ਕੇ ਕਾਂਗਰਸ ਹਾਈਕਮਾਂਡ ਦੇ ਨਵੇਂ ਆਗੂਆਂ 'ਤੇ ਨਿਸ਼ਾਨਾ ਸਾਧਦੇ ਰਹੇ ਹਨ।