ਲੁਧਿਆਣਾ: ਇਸ ਸਮੇਂ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ 'ਚ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ 'ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ ਦੀ ਜਾਂਚ ਜਾਰੀ ਹੈ। ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਭਗਦੜ ਮੱਚ ਗਈ।
ਜਾਣਕਾਰੀ ਮੁਤਾਬਕ ਇਸ ਘਟਨਾ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਹਾਲਾਂਕਿ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਧਮਾਕੇ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ, ਉਥੇ ਹੀ ਬਲਾਸਟ ਕਾਰਨ ਇਮਾਰਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ।
ਲੁਧਿਆਣਾ ਕੋਰਟ ਕੰਪੈਲਕਸ 'ਚ ਹੋਏ ਧਮਾਕੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਟਵੀਟ
ਲੁਧਿਆਣਾ ਕੋਰਟ ਕੰਪੈਲਕਸ 'ਚ ਹੋਏ ਧਮਾਕੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਲੁਧਿਆਣਾ ਕੋਰਟ ਕੰਪਲੈਕਸ ਵਿਚ ਧਮਾਕੇ ਦੀ ਖ਼ਬਰ ਬੇਹੱਦ ਦੁਖ਼ਦਾਈ ਹੈ। 2 ਵਿਅਕਤੀਆਂ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ, ਜ਼ਖਮੀਆਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਪੁਲਿਸ ਨੂੰ ਇਸ ਦੀ ਤਹਿ ਤੱਕ ਜਾਣਾ ਚਾਹੀਦਾ ਹੈ।