ਭਿੱਖੀਵਿੰਡ 'ਚ ਵਾਪਰਿਆ ਦਰਦਨਾਕ ਹਾਦਸਾ, ਬੈਂਕ ਮੈਨੇਜਰ ਸਮੇਤ ਦੋ ਕੁੜੀਆਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ

Tragic accident in Bhikhiwind

 

ਭਿੱਖੀਵਿੰਡ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਨਜ਼ਦੀਕ ਇਕ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇਕ ਕਾਰ ਦਰਖ਼ਤ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ’ਚ ਕੋਟਕ ਮਹਿੰਦਰਾ ਬੈਂਕ ਦੇ ਮੈਨੇਜਰ ਸਮੇਤ ਦੋ ਕੁੜੀਆਂ ਜੋ ਕਿ ਬੈਂਕ ਵਿਚ ਹੀ ਕੰਮ ਕਰਦੀਆਂ ਸਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

 

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਮੌਕੇ ’ਤੇ ਪਹੁੰਚੇ ਸਥਾਨਕ ਲੋਕਾਂ ਨੇ ਮੁਸ਼ਕਿਲ ਨਾਲ ਕਾਰ ਵਿਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਇਕ ਕੁੜੀ ਦੀ ਲਾਸ਼ ਲੰਮਾ ਸਮਾਂ ਕਾਰ ਵਿਚ ਫਸੀ ਰਹੀ ਜਿਸ ਨੂੰ ਬਾਹਰ ਕੱਢਣ ਲਈ ਭਾਰੀ ਜੱਦੋ-ਜਹਿਦ ਕਰਨੀ ਪਈ।

 

 

ਮ੍ਰਿਤਕਾਂ ਦੀ ਪਛਾਣ ਬ੍ਰਾਂਚ ਹੈੱਡ ਜਸਬੀਰ ਸਿੰਘ ਅਤੇ ਆਪ੍ਰੇਸ਼ਨਲ ਹੈੱਡ ਬਲਜੀਤ ਕੌਰ ਤੋਂ ਇਲਾਵਾ ਕੈਸ਼ੀਅਰ ਸਨਮੀਤ ਕੌਰ ਵਜੋਂ ਹੋਈ ਹੈ। ਇਹ ਸਾਰਾ ਸਟਾਫ ਮਾੜੀ ਗੋੜ ਸਿੰਘ ਵਿਖੇ ਸਥਿਤ ਕੋਟਿਕ ਮਹਿੰਦਰਾ ਬੈਂਕ ਵਿਚ ਤਾਇਨਾਤ ਸਨ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।