ਜੇਲ੍ਹ ’ਚੋਂ ਜਲਦ ਰਿਹਾਅ ਹੋਣਗੇ ਨਵਜੋਤ ਸਿੱਧੂ! ਵਰਕਰਾਂ ਨੇ ਖਿੱਚੀ ਸਵਾਗਤ ਦੀ ਤਿਆਰੀ
ਰੋਡ ਰੇਜ ਮਾਮਲੇ ਚ ਸਜ਼ਾ ਕੱਟ ਰਹੇ ਨਵਜੋਤ ਸਿੱਧੂ
Navjot Sidhu
ਪਟਿਆਲਾ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਰੋਡ ਰੇਜ ਮਾਮਲੇ 'ਚ ਸਜ਼ਾ ਪੂਰੀ ਕਰਨ ਤੋਂ ਬਾਅਦ 26 ਜਨਵਰੀ ਨੂੰ ਸ਼ਾਮ 7 ਵਜੇ ਜੇਲ੍ਹ 'ਚੋਂ ਰਿਹਾਅ ਹੋਣਗੇ।
ਜ਼ਿਲ੍ਹਾ ਕਾਂਗਰਸ ਨੇ ਸਿੱਧੂ ਦੇ ਸਵਾਗਤ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਵਾਗਤੀ ਕਮੇਟੀ ਦੇ ਪ੍ਰਧਾਨ ਨਰਿੰਦਰ ਲਾਲੀ ਨੇ ਦੱਸਿਆ ਕਿ ਸਿੱਧੂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣਗੇ। ਰਾਤ ਨੂੰ ਆਰਾਮ ਕਰਨ ਤੋਂ ਬਾਅਦ ਸਵੇਰੇ ਮੱਥਾ ਟੇਕਣ ਲਈ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਏ।