ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ- ਕੁਲਤਾਰ ਸਿੰਘ ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੱਖ-ਵੱਖ ਇਲਾਕਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Punjab Government fully committed to solve all the problems of the people- Kultar Singh Sandhwan

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਹੈ।

ਅੱਜ ਇਥੇ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਸੂਬੇ ਭਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਮਾਂਬੱਧ ਸੀਮਾਂ ਵਿੱਚ ਹੱਲ ਕਰਨ ਲਈ ਪਹਿਲ ਦਿੱਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਕਿਸੇ ਨੂੰ ਰੱਤੀ ਭਰ ਵੀ ਪ੍ਰੇਸ਼ਾਨ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦੂਰ-ਦੁਰਾਜ ਤੋਂ ਆਏ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੱਸੀਆਂ ਜਿਨ੍ਹਾਂ ਵਿੱਚੋਂ ਕਈ ਉਨ੍ਹਾਂ ਨੇ ਮੌਕੇ ’ਤੇ ਹੀ ਹੱਲ ਕਰਵਾ ਦਿੱਤੀਆਂ।