ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਵਧਾਈ ਸੁਰੱਖਿਆ, 150 ਦੇ ਕਰੀਬ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਏਜੰਸੀ

ਖ਼ਬਰਾਂ, ਪੰਜਾਬ

ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ।

Security of Sidhu Moosewala's family has been extended, about 150 policemen have been deployed

 

ਮਾਨਸਾ - ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਹਮਲੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਪਿੰਡ ਮੂਸੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਇਨਪੁਟ ਤੋਂ ਬਾਅਦ ਹੁਣ ਪੰਜਾਬ ਪੁਲਿਸ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ। 

ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਨੂੰ ਮਿਲੇ ਇਨਪੁਟ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਘਰ ਦੇ ਬਾਹਰ 150 ਦੇ ਕਰੀਬ ਜਵਾਨ ਤਾਇਨਾਤ ਕੀਤੇ ਗਏ ਹਨ, ਜੋ 24 ਘੰਟੇ ਘਰ ਅਤੇ ਪਰਿਵਾਰ ਦੀ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ ਐਲਐਮਜੀ ਨਾਲ ਲੈਸ ਵਾਹਨ ਵੀ ਨਿਗਰਾਨੀ ਲਈ ਘਰ ਦੇ ਬਾਹਰ ਖੜ੍ਹੇ ਕੀਤੇ ਗਏ ਹਨ। ਪਿੰਡ ਨੂੰ ਆਉਣ-ਜਾਣ ਵਾਲੀ ਹਰ ਸੜਕ ’ਤੇ ਨਾਕੇ ਲਾਏ ਗਏ ਹਨ। ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਮਾਨਸਾ ਪੁਲਿਸ ਨੂੰ ਖੁਫੀਆ ਏਜੰਸੀਆਂ ਤੋਂ ਇਨਪੁਟ ਮਿਲੇ ਹਨ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ 'ਤੇ ਹਮਲਾ ਹੋ ਸਕਦਾ ਹੈ। ਉਸ ਦਾ ਪਿਤਾ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਗੈਂਗਸਟਰਾਂ ਖਿਲਾਫ ਵੀ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਜਿਸ ਕਾਰਨ ਉਹਨਾਂ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ।