Punjab corona Mask: ਪੰਜਾਬ ‘ਚ ਮਾਸਕ ਪਾਉਣਾ ਲਾਜ਼ਮੀ, ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼
Punjab corona Mask: ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਦੇ ਦਿੱਤੇ ਨਿਰਦੇਸ਼
Wearing a mask is mandatory in Punjab corona cases: ਪੰਜਾਬ ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿਤੀ ਹੈ।
ਇਹ ਵੀ ਪੜ੍ਹੋ: Beauty Tips: ਅੱਖਾਂ ਹੇਠਲੇ ਕਾਲੇ ਘੇਰਿਆਂ ਨੂੰ ਖ਼ਤਮ ਕਰਦੈ ਦੇਸੀ ਘਿਉ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ JN.1 ਦੇ ਫੈਲਣ ਬਾਰੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੇ ਆਧਾਰ ‘ਤੇ ਸਿਹਤ ਵਿਭਾਗ ਨੇ ਸੂਬੋ ਦੇ ਸਾਰੇ ਸਿਵਲ ਸਰਜਨਾਂ ਨੂੰ ਭੇਜੇ ਇੱਕ ਪੱਤਰ ਵਿੱਚ ਸਖ਼ਤੀ ਨਾਲ ਕੋਵਿਡ ਢੁਕਵੇਂ ਵਿਵਹਾਰ (CAB) ਨੂੰ ਲਾਗੂ ਕਰਨ ਲਈ ਕਿਹਾ।
ਇਹ ਵੀ ਪੜ੍ਹੋ: Food Recipes : ਘਰ ਵਿਚ ਆਸਾਨੀ ਨਾਲ ਬਣਾਓ ਦਹੀਂ ਡੋਸਾ
ਵਿਭਾਗ ਨੇ ਆਮ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ, ਛਿੱਕ ਅਤੇ ਖੰਘਣ ਵੇਲੇ ਨੱਕ ਅਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣ, ਵਰਤੋਂ ਤੋਂ ਤੁਰੰਤ ਬਾਅਦ ਅਜਿਹੇ ਟਿਸ਼ੂ ਨੂੰ ਬੰਦ ਡਸਟਬਿਨ ਵਿੱਚ ਸੁੱਟਣ ਤੇ ਹੱਥਾਂ ਨੂੰ ਧੋਣ। ਦੱਸ ਦੇਈਏ ਕਿ ਚੰਡੀਗੜ੍ਹ ‘ਚ ਵੀ ਬੀਤੇ ਦਿਨ ਕੋਰੋਨਾ JN.1 ਦੇ ਨਵੇਂ ਰੂਪ ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਵਿਭਾਗ ਨੇ ਹਸਪਤਾਲਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
(For more news apart from Wearing a mask is mandatory in Punjab corona cases, stay tuned to Rozana Spokesman)