Punjab School Winter Holidays: ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਭਲਕੇ ਤੋਂ ਸਕੂਲਾਂ 'ਚ ਛੁੱਟੀ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab School Winter Holidays: ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਹੋਣਗੀਆਂ।

Punjab School Winter Holidays

Punjab School Winter Holidays: ਪੰਜਾਬ ਦੇ ਸਕੂਲਾਂ ਵਿਚ ਭਲਕੇ 24 ਦਸੰਬਰ ਤੋਂ ਛੁੱਟੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। 

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਹੋਣਗੀਆਂ।

ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਤ ਸਮੇਂ 'ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਢ ਦੇ ਵਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੇ ਦਿਨਾਂ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਹੈ।