ਕਰਤਾਰਪੁਰ ਲਾਂਘੇ ਨੂੰ ਲੈ ਕੇ ਨਵਾਂ ਹੰਗਾਮਾ, ਕੈਪਟਨ ਨੂੰ ਆਇਆ ਪਾਕਿਸਤਾਨ ਸਰਕਾਰ 'ਤੇ ਗੁੱਸਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੇ ਜਾਣ ਦੀ ਸ਼ਰਤ ਨੂੰ ਲੈ ਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ..

Captain Amrinder singh

ਚੰਡੀਗੜ੍ਹ : ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੇ ਜਾਣ ਦੀ ਸ਼ਰਤ ਨੂੰ ਲੈ ਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਇਤਰਾਜ ਜਤਾਇਆ ਹੈ। ਪਾਕਿਸਤਾਨ ਦੀ ਇਸ ਸ਼ਰਤ ਬਾਰੇ ਬੋਲਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਸਰਬ ਸਾਂਝੇ ਗੁਰੂ ਸਨ ਜੋ ਸਾਰੇ ਧਰਮਾਂ, ਖ਼ਾਸ ਕਰਕੇ ਹਿੰਦੂਆਂ ਦੇ ਪੈਰੋਕਾਰਾਂ ਵੱਲੋਂ ਸਨਮਾਨੇ ਜਾਂਦੇ ਹਨ।

ਮੁੱਇਸਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਆਪਣੇ ਖੇਤਰ ਦੀ ਸੁਰੱਖਿਆ ਨੂੰ ਲੈ ਕੇ ਇਸਲਾਮਾਬਾਦ ਨੂੰ ਸ਼ਰਤਾਂ ਰੱਖਣ ਦਾ ਅਧਿਕਾਰ ਹੈ ਪਰ ਉਸ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਸਿਰਫ ਸਿੱਖਾਂ ਦਾ ਹੀ ਨਹੀਂ, ਬਲਕਿ ਹੋਰ ਧਰਮਾਂ ਦੇ ਲੋਕਾਂ ਦਾ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿੱਚ ਦ੍ਰਿੜ੍ਹ ਵਿਸ਼ਵਾਸ ਕਾਇਮ ਹੈ। ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਬਾਰੇ ਬੋਲਦੇ ਹੋਏ ਕਿਹਾ ਕਿ ਸਿੱਖ ਧਰਮ ਕਿਸੇ ਨਾਲ ਵੀ ਭੇਦ ਭਾਵ ਨਹੀਂ ਕਰਦਾ, ਸਰਬਤ ਦਾ  ਭਲਾ ਮੰਗਦਾ ਹੈ ਅਤੇ ਸਭ ਨੂੰ ਇਕ ਸਮਾਨ ਸਮਝਦਾ ਹੈ।

ਸੋ ਇਸ ਕਰਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਭ ਨੂੰ ਇਜਾਜ਼ਤ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਇਸ ਮੁੱਦੇ ਨੂੰ ਪਾਕਿਸਤਾਨ ਕੋਲ ਉਠਾਇਆ ਜਾਵੇ ਅਤੇ ਹੁਣ ਦੇਖਣਾ ਇਹ ਹੈ ਕਿ ਕੇਂਦਰ ਸਰਕਾਰ ਇਸ ਮੁੱਦੇ ਨੂੰ ਲੈ ਕੇ ਪਾਕਿਸਤਾਨ ਨਾਲ ਕੀ ਵਿਚਾਰ ਚਰਚਾ ਕਰਦੀ ਹੈ ਤੇ ਕੀ ਪਾਕਿਸਤਾਨ ਸਰਕਾਰ ਆਪਣਾ ਫੈਸਲਾ ਵਾਪਿਸ ਲੈਂਦੀ ਹੈ ਜਾਂ ਨਹੀਂ?