ਅਧਿਆਪਕ ਸੰਘਰਸ਼ ਕਮੇਟੀ ਨੇ ਫੂਕਿਆ ਸਰਕਾਰ ਦਾ ਪੁਤਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਟੇਟ ਕਮੇਟੀ ਦੇ ਸੱਦੇ 'ਤੇ ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਐਸ.ਏ.ਐਸ. ਨਗਰ ਮੋਹਾਲੀ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਪੰਜਾਬ ਸਰਕਾਰ ਦਾ ਅਧਿਆਪਕ.....

Teacher Struggle Committee Pulled Up the Government

ਐਸ.ਏ.ਐਸ. ਨਗਰ : ਸਟੇਟ ਕਮੇਟੀ ਦੇ ਸੱਦੇ 'ਤੇ ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਐਸ.ਏ.ਐਸ. ਨਗਰ ਮੋਹਾਲੀ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਪੰਜਾਬ ਸਰਕਾਰ ਦਾ ਅਧਿਆਪਕ ਵਿਰੋਧੀਆਂ ਨੀਤੀਆਂ ਵਿਰੁਧ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਆਗੂਆਂ ਨੇ ਦਸਿਆ ਕਿ ਸਿਖਿਆ ਮੰਤਰੀ ਵਲੋਂ ਪਟਿਆਲਾ ਵਿਖੇ ਇਕ ਦਸੰਬਰ ਨੂੰ ਪੱਕੇ ਮੋਰਚੇ ਵਿਚ ਆ ਕੇ ਜੋ ਵਾਅਦੇ ਕੀਤੇ ਗਏ ਉਨ੍ਹਾਂ 'ਤੇ ਖਰਾ ਉਤਰਨ ਦੀ ਬਜਾਏ ਐਸਐਸਏ/ਰਮਸਾ ਦੇ ਪੰਜ ਅਧਿਆਪਕਾਂ ਨੂੰ ਬਰਖ਼ਾਸਤ ਕਰ ਕੇ ਸਿਖਿਆ ਵਿਰੋਧੀ ਚਿਹਰਾ ਪੇਸ਼ ਕੀਤਾ ਗਿਆ,

ਜਿਸ ਦੇ ਵਿਰੋਧ ਵਿਚ ਅੱਜ ਪੂਰੇ ਪੰਜਾਬ ਵਿਚ ਸਟੇਟ ਕਮੇਟੀ ਦੇ ਸੱਦੇ 'ਤੇ ਮੋਹਾਲੀ ਵਿਚ ਅਧਿਆਪਕ ਸੰਘਰਸ਼ ਕਮੇਟੀ ਵਲੋਂ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ ਤੇ 27 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਸਿਖਿਆ ਮੰਤਰੀ ਵਿਰੁਧ ਬਹੁਤ ਵੱਡਾ ਮੁਜ਼ਾਹਰਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਬਸੋਤਾ, ਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਤੇਜਿੰਦਰ ਸਿੰਘ, ਰਵਿੰਦਰ ਸਿੰਘ ਗਿੱਲ, ਸੁਰਜੀਤ ਸਿੰਘ, ਹਰਕ੍ਰਿਸ਼ਨ ਸਿੰਘ, ਸ਼ਿਵ ਕੁਮਾਰ ਰਾਣਾ, ਹਾਕਮ ਸਿੰਘ, ਰਮੇਸ਼ ਅੱਤਰੀ, ਸੁਖਬਿੰਦਰ ਗਿੱਲ, ਜਸਵਿੰਦਰ ਔਲਖ, ਅਮਰਜੀਤ ਸਿੰਘ, ਐਨ.ਡੀ. ਤਿਵਾੜੀ, ਜਸਬੀਰ ਗੌਸਲ, ਪਰਮਜੀਤ ਕੌਰ, ਰਵਿੰਦਰ ਪੱਪੀ, ਜਨਕ ਰਾਜ, ਜਸਬੀਰ ਗੜਾਂਗ ਸਮੇਤ ਮੋਹਾਲੀ ਦੇ ਸਮੂਹ ਪ੍ਰਾਇਮਰੀ ਤੇ ਸੈਕੰਡਰੀ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਹੋਏ।