ਅੰਮ੍ਰਿਤਸਰ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਵੱਲੋਂ ਖ਼ੁਦਕਸ਼ੀ ਦੀ ਕੋਸ਼ਿਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਛੇਹਰਟਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

farmer

ਛੇਹਰਟਾ- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਵੱਧ ਰਿਹਾ ਹੈ ਅਤੇ ਅੱਜ 60 ਵੇਂ ਦਾਖਿਲ ਹੋ ਗਿਆ ਹੈ।  ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਮੌਕੇ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਨੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਲਫਾਸ ਦੀ ਗੋਲੀ ਖਾ ਕੇ ਖੁਦਖ਼ੁਸ਼ੀ ਕਾਰਨ ਦੀ ਕੋਸ਼ਿਸ਼ ਕੀਤੀ ਗਈ।  

ਦੱਸ ਦੇਈਏ ਕਿ ਕਿਸਾਨ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਖੁਸੁਪੁਰ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।  ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕੇਂਦਰ ਸਰਕਾਰ ਤੋਂ ਤੰਗ ਆ ਕੇ ਸਲਫਾਸ ਦੀ ਗੋਲੀ ਖਾ ਕੇ ਮਰਨ ਦੀ ਕੋਸ਼ਿਸ਼ ਕੀਤੀ ਗਈ  ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਛੇਹਰਟਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। 

ਇਸ ਸਮੇਂ ਉਸ ਕਿਸਾਨ ਦਾ ਇਲਾਜ ਚੱਲ ਰਿਹਾ ਹੈ। ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ ਦਿਨੀਂ ਦਿੱਲੀ ਵਿਖੇ ਵੀ ਕਰੀਬ ਪੰਦਰਾਂ ਦਿਨ ਧਰਨੇ ਵਿੱਚ ਰਹਿ ਕੇ ਆਏ ਸਨ। ਰੋਜ਼ਾਨਾ ਕਿਸਾਨ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਲੱਗੇ ਧਰਨੇ ਵਿੱਚ ਵੀ ਸ਼ਾਮਲ ਹੁੰਦੇ ਸਨ।

ਜ਼ਿਕਰਯੋਗ ਹੈ ਕਿ ਖ਼ੇਤੀ ਕਾਨੂੰਨਾਂ ਬਾਰੇ ਬੀਤੇ ਦਿਨੀ 11ਵੇਂ ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਬਾਅਦ ਕਿਸਾਨਾਂ ਦਾ ਸਾਰਾ ਧਿਆਨ 26 ਜਨਵਰੀ ਨੂੰ ਦਿੱਲੀ ਅੰਦਰ ਹੋਣ ਵਾਲੀ ਟਰੈਕਟਰ ਪਰੇਡ ‘ਤੇ ਲੱਗ ਗਿਆ ਹੈ। ਹੁਣ ਤਕ ਖ਼ੇਤੀ ਕਾਨੂੰਨਾਂ ਖ਼ਿਲਾਫ਼ ਕਰ ਰਹੇ ਸੰਘਰਸ਼ ਦੌਰਾਨ 100 ਦੇ ਕਰੀਬ ਮੌਤਾਂ ਹੋ ਚੁੱਕਿਆ ਹਨ।