ਪਟਿਆਲਾ ਵਿਖੇ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼ ਦੀ CM ਚੰਨੀ ਨੇ ਕੀਤੀ ਨਿੰਦਾ 

ਏਜੰਸੀ

ਖ਼ਬਰਾਂ, ਪੰਜਾਬ

ਮੁਲਜ਼ਮ ਨੂੰ ਮੌਕੇ 'ਤੇ ਹੀ ਕੀਤਾ ਕਾਬੂ

File Photo

 

ਪਟਿਆਲਾ - ਅੱਜ ਪਟਿਆਲਾ ਵਿਖੇ ਕਾਲੀ ਮਾਤਾ ਦੇ ਮੰਦਿਰ ਵਿਚ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਨਿੰਦਾ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦਿਆਂ ਕਿਹਾ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ ਅਤਿ ਨਿੰਦਣਯੋਗ ਹੈ। ਕੁਝ ਸਵਾਰਥੀ ਲੋਕ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ ਪਰ ਮੈਂ ਉਹਨਾਂ ਨੂੰ ਉਹਨਾਂ ਦੇ ਨਾਪਾਕ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋਣ ਦੇਵਾਂਗਾ।