ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਪੜ੍ਹਨ ਦੀ ਦਿੱਤੀ ਸਲਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁਲਤਾਰ ਸਿੰਘ ਸੰਧਵਾਂ ਵੱਲੋਂ ਲੇਖ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾ ਦਾ ਸਨਮਾਨ

Vidhan Sabha Speaker advised the students to read the syllabus as well as other books

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ-ਨਾਲ ਹੋਰ ਪੁਸਤਕਾਂ ਵੀ ਪੜ੍ਹਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਨਾਂ ਦਾ ਗਿਆਨ ਸਿਲੇਬਸ ਦੀ ਪੜ੍ਹਾਈ ਤੱਕ ਹੀ ਸੀਮਤ ਨਾ ਰਹੇ।

ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਧਾਨ ਸਭਾ ਵਿੱਚ ਸਨਮਾਨ ਕਰਨ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਸਿਲੇਬਸ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਉਨ੍ਹਾਂ ਨੂੰ ਇਤਿਹਾਸ ਅਤੇ ਸਾਹਿਤ ਸਣੇ ਹੋਰ ਵੀ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਾਹਿਤ ਮਨੁੱਖ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਜਿਸ ਕਰ ਕੇ ਹਰੇਕ ਬੱਚੇ ਨੂੰ ਨਾਵਲ, ਕਹਾਣੀਆਂ, ਕਵਿਤਾਵਾਂ ਆਦਿ ਜ਼ਰੂਰ ਪੜ੍ਹਨੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ: ਹੁਣ ਹੈਲੀਕਾਪਟਰ ਦੀ ਬਜਾਏ ਜੈੱਟ ਦੀ ਸਵਾਰੀ ਕਰਨਗੇ ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦਾ ਚੌਤਰਫ਼ਾ ਵਿਕਾਸ ਯਕੀਨੀ ਬਨਾਉਣ ਦੀ ਦਿਸ਼ਾ ਵੱਲ ਪੇਸ਼ਕਦਮੀ ਕੀਤੀ ਹੈ। ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਯਤਨ ਆਰੰਭ ਕੀਤੇ ਗਏ ਹਨ ਅਤੇ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਵੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਸਕੂਲ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਅੰਤਰਰਾਸ਼ਟਰੀ ਸਿੱਖਿਆ ਮਾਮਲੇ ਸੈੱਲ (ਇੰਟਰਨੈਸ਼ਨਲ ਐਜੂਕੇਸ਼ਨ ਅਫ਼ੇਅਰਜ਼ ਸੈੱਲ) ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਉਹ ਪੜ੍ਹਾਈ ਦੀਆਂ ਨਵੀਂਆਂ ਤਕਨੀਕਾਂ ਸਿੱਖ ਕੇ ਬੱਚਿਆਂ ਨੂੰ ਚੰਗੀ ਸੇਧ ਦੇ ਸਕਣ। 

ਇਹ ਵੀ ਪੜ੍ਹੋ:  ਪਾਕਿਸਤਾਨ 'ਚ ਆਟੇ ਦੀ ਕਿੱਲਤ ਪਰ ਹੋਈ ਵੱਡੀ ਗਿਣਤੀ ਵਿਚ ਲਗਜ਼ਰੀ ਗੱਡੀਆਂ ਦੀ ਦਰਾਮਦ 

ਇਸ ਮੌਕੇ ਸਪੀਕਰ ਨੇ ਏ.ਐਨ.ਗੁਜ਼ਰਾਲ ਸੀਨੀਅਰ ਸਕੈਂਡਰੀ ਸਕੂਲ ਜਲੰਧਰ ਦੀ ਵਿਦਿਆਰਥਣ ਪੂਜਾ ਕੁਮਾਰੀ, ਕਾਮਨਾ ਅਤੇ ਮੁਸਕਾਨ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਲਈ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਜੈ ਕ੍ਰਿਸ਼ਨ ਸਿੰਘ ਰੋੜੀ, ਗੁਰਮੀਤ ਸਿੰਘ ਖੁੱਡੀਆਂ, ਜਗਰੂਪ ਸਿੰਘ ਅਤੇ ਦਲਜੀਤ ਸਿੰਘ ਗਰੇਵਾਲ (ਸਾਰੇ ਵਿਧਾਇਕ) ਵੀ ਹਜ਼ਰ ਸਨ।