Hardev Singh Mattewal : ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ
ਕਾਨੂੰਨ ਦੇ ਖੇਤਰ ‘ਚ ਇੱਕ ਮਹਾਨ ਸ਼ਖ਼ਸੀਅਤ ਸਨ ਮੱਤੇਵਾਲ
Former Advocate General of Punjab Hardev Singh Mattewal
ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਪ੍ਰਸਿੱਧ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋਂ ਇੱਕ ਸਨ। ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ ਵਿਚ ਇਕ ਦਿੱਗਜ ਨੂੰ ਗੁਆ ਦਿੱਤਾ ਹੈ। ਮਹੱਤਵਪੂਰਨ ਮਾਮਲਿਆਂ ਵਿਚ ਰਾਜ ਦੀ ਨੁਮਾਇੰਦਗੀ ਕਰਨ ਦੀ ਉਨ੍ਹਾਂ ਦੀ ਸਿਆਣਪ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ