ਪੰਜਾਬ ਸਰਕਾਰ ਨੇ ਸੂਬੇ ਦੇ ਰਜਿਸਟਰਾਰਾਂ/ ਸਬ ਰਜਿਸਟਰਾਰਾਂ ਦੇ ਦਫਤਰਾਂ 'ਚ CCTV ਕੈਮਰਿਆਂ ਲਈ ਕੀਤੇ ਨਵੇਂ ਹੁਕਮ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CCTV ਦੀ ਨਿਗਰਾਨੀ ਵਿਚ ਰਹਿਣਗੇ ਪਟਵਾਰੀ

Punjab Government issues new orders for CCTV cameras in the offices of Registrars/Sub-Registrars of the state

ਚੰਡੀਗੜ੍ਹ: ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਕੈਮਰਿਆ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਰਾਜ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ।  ਹੁਕਮਾਂ ਮੁਤਾਬਿਕ ਪਟਵਾਰੀ ਅਤੇ ਤਹਿਸੀਲ ਦੇ ਦਫ਼ਤਰਾਂ ਵਿੱਚ ਚਾਰ ਕੈਮਰੇ ਭਾਵ 2 ਕੈਮਰੇ ਦਫ਼ਤਰ ਅਤੇ 2 ਕੈਮਰੇ ਦਫ਼ਤਰ ਦੇ ਬਾਹਰ ਲਗਾਏ ਹਨ ਜੋ ਕੰਮ ਕਾਜ ਉੱਤੇ ਨਜ਼ਰ ਰੱਖਣਗੇ। ਪੰਜਾਬ ਸਰਕਾਰ ਵੱਲੋਂ ਹੁਕਮ ਕੀਤੇ ਗਏ ਹਨ ਇੰਨ੍ਹਾ ਕੈਮਰਿਆ ਨੂੰ ਸੰਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਪੂਰੇ ਦਫ਼ਤਰ ਦੀ ਨਿਗਰਾਨੀ ਕੀਤੀ ਜਾ ਸਕੇ।

 ਇਹ ਕੈਮਰੇ ਲਗਾਉਣ ਦਾ ਮੰਤਵ ਇਹ ਹੈ ਕਿ ਡਿਪਟੀ ਕਮਿਸ਼ਨਰ ਚੈਕ ਕਰ ਸਕਣ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰ ਵਿੱਚ ਉਪਲੱਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਵੇਖ ਸਕਣ ਕਿ ਪਬਲਿਕ ਨੂੰ ਵਸੀਕੇ ਦਰਜ ਕਰਵਾਉਣ ਵਿੱਚ ਕੋਈ ਔਖਿਆਈ ਤਾਂ ਨਹੀਂ ਆ ਰਹੀ। ਇਹ ਕੈਮਰੇ ਲਗਾਉਣ ਦਾ ਇੱਕ ਹੋਰ ਮਹੱਤਵਪੂਰਨ ਮੰਤਵ ਵਸੀਕੋ ਤਸਦੀਕ ਕਰਨ ਵਿੱਚ ਪਾਰਦਰਸ਼ਿਤਾ ਲਿਆਉਣਾ ਹੈ।ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਦਫ਼ਤਰਾਂ ਵਿੱਚ ਕੈਮਰਿਆ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਕਿਹਾ ਗਿਆ ਹੈ ਤਾਂ ਪੂਰੇ ਕੰਮਕਾਜ ਉੱਤੇ ਨਜਰ ਰੱਖੀ ਜਾ ਸਕੇ।