ਹਾਦਸੇ ਦੌਰਾਨ ਸ਼ਹੀਦ ਹੋਣ ਵਾਲੇ ਜੋਬਨਪ੍ਰੀਤ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ ਹਰ ਸੰਭਵ ਮਦਦ : ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

All possible help will be provided to the family of Jobanpreet, who was martyred in the accident: Bhagwant Mann

ਚੰਡੀਗੜ੍ਹ : ਬੀਤੇ ਦਿਨੀਂ ਜੰਮੂ ਕਸ਼ਮੀਰ ’ਚ ਹਾਦਸੇ ਦੌਰਾਨ ਸ਼ਹੀਦ ਹੋਏ ਜੋਬਨਪ੍ਰੀਤ ਸਿੰਘ ਦੀ ਮੌਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ । ਉਨ੍ਹਾਂ ਇਕ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਜਵਾਨਾਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਡਿੱਗਣ ਨਾਲ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਸ਼ਹੀਦਾਂ ਵਿਚ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਦੇ 23 ਸਾਲ ਦਾ ਨੌਜਵਾਨ ਜੋਬਨਪ੍ਰੀਤ ਸਿੰਘ ਦੇ ਵੀ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ । ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਨੂੰ ਸਲਾਮ ਕਰਦੇ ਹਾਂ। ਇਸ ਔਖੀ ਘੜੀ ਵਿਚ  ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ ਅਤੇ ਸ਼ਹੀਦ ਜੋਬਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਨੂੰ ਦਿੱਤੀ ਜਾਵੇਗੀ।