Blast on Fatehgarh Sahib-Sirhind railway line
ਫ਼ਤਿਹਗੜ੍ਹ ਸਾਹਿਬ : ਫ਼ਤਿਹਗੜ੍ਹ ਸਾਹਿਬ ਅਧੀਨ ਆਉਂਦੀ ਸਰਹਿੰਦ ਰੇਲਵੇ ਲਾਈਨ ’ਤੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਦੌਰਾਨ ਮਾਲ ਗੱਡੀ ਦੇ ਇੰਜਣ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਮਾਲ ਗੱਡੀ ਦਾ ਡਰਾਈਵਰ ਇਸ ਧਮਾਕੇ ਦੌਰਾਨ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਂਚ ਏਜੰਸੀਆਂ ਵੱਲੋਂ ਇਸ ਧਮਾਕੇ ਦੌਰਾਨ ਆਰ.ਡੀ.ਐਕਸ. ਦੀ ਵਰਤੋਂ ਕੀਤੇ ਜਾਣ ਦਾ ਖਦਸ਼ਾ ਪ੍ਰਟਾਇਆ ਜਾ ਰਿਹਾ ਹੈ। ਧਮਾਕੇ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਧਮਾਕੇ ਦੀ ਜਾਂਚ ਕੀਤੀ ਜਾ ਰਹੀ ਹੈ।