ਗ਼ੈਰ-ਕਾਨੂੰਨੀ ਪ੍ਰਵਾਸ ਰੋਕਣ ਲਈ ਕਾਨੂੰਨ ਬਣਾਇਆ ਜਾਵੇਗਾ : ਚੰਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਨੌਜਵਾਨਾਂ ਦਾ ਗ਼ੈਰ-ਕਾਨੂੰਨੀ ਢੰਗ ਵਿਦੇਸ਼ਾਂ ਵਿਚ ਪ੍ਰਵਾਸ ਰੋਕਣ ਅਤੇ ਧੋਖੇਬਾਜ਼ ਟ੍ਰੈਵਲ ਏਜੰਟਾਂ ਦੇ ਸੋਸ਼ਣ ਤੋਂ ਬਚਾਉਣ ਬਚਾਉਣ ਲਈ ਪੰਜਾਬ ਸਰਕਾਰ ............

Law will be enacted to prevent illegal immigration : Charanjit Singh Channi

ਐਸ.ਏ.ਐਸ. ਨਗਰ  : ਪੰਜਾਬ ਦੇ ਨੌਜਵਾਨਾਂ ਦਾ ਗ਼ੈਰ-ਕਾਨੂੰਨੀ ਢੰਗ ਵਿਦੇਸ਼ਾਂ ਵਿਚ ਪ੍ਰਵਾਸ ਰੋਕਣ ਅਤੇ ਧੋਖੇਬਾਜ਼ ਟ੍ਰੈਵਲ ਏਜੰਟਾਂ ਦੇ ਸੋਸ਼ਣ ਤੋਂ ਬਚਾਉਣ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਇਕ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇਗਾ। ਸੂਬਾ ਸਰਕਾਰ ਵਲੋਂ ਨੌਜਵਾਨਾਂ ਨਾਲ ਠੱਗੀਆਂ ਮਾਰਨ ਵਾਲ਼ੇ ਟ੍ਰੈਵਲ ਏਜੰਟਾਂ ਵਿਰੁਧ ਸਖ਼ਤ ਕਾਰਵਾਈ ਦੇ ਅਮਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਹ ਜਾਣਕਾਰੀ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਅਤੇ ਰੁਜ਼ਗਾਰ ਉਤਪਤੀ ਮੰਤਰੀ, ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਆਈ.ਟੀ.ਐਫ.ਟੀ ਕਾਲਜ ਵਿਖੇ ਕਰਵਾਈ ਜਾ ਰਹੀ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਉਦਘਾਟਨ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਦਿਤੀ ।

ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਸਿÎਖਿਆ ਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣੂ ਕਰਾਉਣ ਲਈ ਇਹ ਕਾਨਫ਼ਰੰਸ ਪੰਜਾਬ ਸਰਕਾਰ  ਅਤੇ ਆਈ.ਸੀ.ਐਸ.ਆਈ ਦੇ ਸਾਂਝੇ ਯਤਨਾਂ ਨਾਲ ਆਯੋਜਿਤ ਕੀਤੀ ਗਈ ਹੈ। ਸ਼੍ਰੀ ਚੰਨੀ ਨੇ ਅੱਗੇ ਦਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ ਵਿਚ ਸਿਖਿਆ ਤੇ ਰੁਜ਼ਗਾਰ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਮਦੇਨਜ਼ਰ ਇਕ ਵਿਸ਼ੇਸ਼ ਸੈੱਲ ਵੀ ਬਣਾਇਆ ਜਾਵੇਗਾ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਉਪਰਾਲਾ ਪੰਜਾਬੀ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਵਧ ਰਹੇ ਰੁਝਾਨ ਨੂੰ ਧਿਆਨ ਵਿਚ ਰਖਦਿਆਂ ਕੀਤਾ ਹੈ ਤਾਂ ਜੋ ਨਵੀਂ ਪੀੜੀ ਦੇ ਖ਼ੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਵੱਧ ਗਿਣਤੀ ਵਿਚ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾ ਸਕਣ।