'ਆਪ' ਤੇ 'ਅਕਾਲੀਆਂ' ਨੇ DGP ਦੇ ਬਿਆਨ ਨੂੰ ਲੈ ਵਿਧਾਨ ਸਭਾ ਬਾਹਰ ਲਿਆਂਦਾ ਭੁਚਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਵੀ ਅੱਜ ਵਿਧਾਨ ਸਭਾ...

Majithia

ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਵੀ ਅੱਜ ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ ਹੋ ਰਿਹਾ ਹੈ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਤੋਂ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਤੋਂ ਬਾਹਰ ਕੈਪਟਨ ਅਤੇ ਡੀਜੀਪੀ ਦੀਆਂ ਤਸਵੀਰਾਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪ੍ਰਦਰਸ਼ਨ ਵਿਚ ਅਕਾਲੀਆਂ ਵੱਲੋਂ ਡੀਜੀਪੀ ਸੁਰੇਸ਼ ਅਰੋੜਾਂ ਦੀਆਂ ਤਸਵੀਰਾਂ ਚੁੱਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅਕਾਲੀਆਂ ਦੇ ਸੀਨੀਅਰ ਲੀਡਰਾਂ ਨੇ ਹੱਥਾਂ ਵਿਚ ‘ਮੈਂ ਕਰਤਾਰਪੁਰ ਸਾਹਿਬ ਜਾ ਕੇ ਆਇਆ ਹਾਂ ਮੈਂ ਅਤਿਵਾਦੀ ਨਹੀਂ’ ਦੇ ਬੈਨਰ ਫੜ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਆਪ ਦੇ ਅਮਨ ਅਰੋੜਾ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਉਤੇ ਤਿੱਖਾ ਨਿਸ਼ਾਨਾ ਸਾਧਿਆ ਹੈ।

 ਉਨ੍ਹਾਂ ਕਿਹਾ ਕਿ ਅਸੀਂ ਧਾਰਮਿਕ ਉਤੇ ਸਿਆਸਤ ਨਹੀਂ ਕਰ ਰਹੇ ਪਰ ਡੀਜੀਪੀ ਦੇ ਇਸ ਮੰਦਭਾਗੇ ਬਿਆਨ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਅਰੋੜਾ ਨੇ ਕੈਪਟਨ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਨੂੰ ਕੱਲ੍ਹ ਆਦਰਸ਼ ਮੁੱਖ ਮੰਤਰੀ ਐਵਾਰਡ ਮਿਲਿਆ ਹੈ ਪਰ ਇਹ ਆਦਰਸ਼ ਮੁੱਖ ਮੰਤਰੀ ਨਹੀਂ ਆਦ੍ਰਿਸ਼ ਮੁੱਖ ਮੰਤਰੀ ਹਨ ਜੋ ਅੱਜ ਵਿਧਾਨ ਸਭਾ ਵਿਚ ਨਹੀਂ ਪਹੁੰਚੇ।

ਡੀਜੀਪੀ ਦੇ ਕਰਤਾਰਪੁਰ ਲਾਂਘੇ ਵਾਲੇ ਬਿਆਨ 'ਤੇ ਹੋ ਰਿਹਾ ਹੈ ਪ੍ਰਦਰਸ਼ਨ, ਆਮ ਆਦਮੀ ਪਾਰਟੀ ਦੇ ਵਿਧਾਇਕ ਕਰ ਰਹੇ ਨੇ ਪ੍ਰਦਰਸ਼ਨ। ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਆਇਆ ਵਿਵਾਦਤ ਬਿਆਨ ਨਾ ਸਿਰਫ਼ ਇਸ ਅਧਿਕਾਰੀ ਬਲਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਪੰਜਾਬ ਸਰਕਾਰ ਲਈ ਵੀ ਵੱਡੀ ਸਿਰਦਰਦੀ ਬਣ ਗਿਆ ਹੈ। 

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਤੋਂ ਹੀ ਇਹ ਮੁੱਦਾ ਮਘਣ ਦਾ ਅੰਦੇਸ਼ ਹੈ। ਖਦਸ਼ਾ ਇਹ ਵੀ ਹੈ ਕਿ ਕਿਧਰੇ ਬਜਟ ਸੈਸ਼ਨ ਇਸ ਮੁੱਦੇ ਦੀ ਭੇਟ ਹੀ ਨਾ  ਚੜ ਜਾਵੇ। ਉਧਰ ਜਿਥੇ ਸਿਆਸੀ ਵਿਰੋਧੀਆਂ ਨੇ ਸਰਕਾਰ ਅਤੇ ਪੁਲਿਸ ਮੁਖੀ ਨੂੰ ਘੇਰਾ ਪਾਇਆ ਹੋਇਆ ਹੈ। ਉੱਥੇ ਹੀ ਆਮ ਲੋਕਾਂ ਵਿਚ ਵੀ ਵਿਆਪਕ ਪੱਧਰ ਤੇ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਲੋਕ ਤਾਂ ਇਥੋਂ ਤਕ ਕਰ ਰਹੇ ਹਨ।

ਸੋਸ਼ਲ ਮੀਡੀਆ ਉੱਤੇ ਕਰਤਾਰਪੁਰ ਸਾਹਿਬ ਵਿਖੇ ਅਪਣੇ ਦੌਰੇ ਦੀਆਂ ਤਸਵੀਰਾਂ ਸਾਂਝੀਆਂ ਕਰ ਕੇ ਡੀਜੀਪੀ ਨੂੰ ਪੁੱਛ ਰਹੇ ਹਨ ਕਿ ਕੀ ਹੁਣ ਉਹ ਅਤਿਵਾਦੀ ਹੋ ਗਏ ਹਨ? ਕਿਉਂਕਿ ਉਹ ਕਰਤਾਰਪੁਰ ਸਾਹਿਬ ਵਿਖੇ ਛੇ ਤੋਂ ਵੱਧ ਘੰਟੇ ਬਿਤਾ ਕੇ ਭਾਰਤ ਪਰਤੇ ਸਨ।