ਸਰਕਾਰੀ ਕੰਨਿਆ ਸੈਕੰਡਰੀ ਸਕੂਲ ਧੂਰੀ ਦੇ ਦੋ ਅਧਿਆਪਕਾਂ ਨੂੰ ਹੋਇਆ ਕੋਰੋਨਾ ਸਕੂਲ ਦੋ ਦਿਨਾਂ ਲਈ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲਗਾਤਾਰ ਕੋਰੋਨਾ ਮਹਾਂਮਾਰੀ ਦੇ ਕੇਸ ਪੂਰੇ ਦੇਸ਼ ਭਰ ਦੇ ਵਿੱਚ ਵਧਦੇ ਜਾ ਰਹੇ ਹਨ...

Govt School

ਧੂਰੀ: ਲਗਾਤਾਰ ਕੋਰੋਨਾ ਮਹਾਂਮਾਰੀ ਦੇ ਕੇਸ ਪੂਰੇ ਦੇਸ਼ ਭਰ ਦੇ ਵਿੱਚ ਵਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਸਰਕਾਰਾਂ ਵੱਲੋਂ ਚਿਤਾਵਨੀਆਂ ਦਿੱਤੀਆਂ ਗਈਆਂ ਸਨ। ਕੱਲ੍ਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਈਂ ਹਦਾਇਤਾਂ ਜਾਰੀ ਜਾਰੀ ਕੀਤੀਆਂ ਗਈਆਂ ਸਨ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ ਪੰਜਾਬ ਦੇ ਕਈ ਸਕੂਲਾਂ ਦੇ ਵਿੱਚ ਵੀ ਕੋਰੋਨਾ ਰਿਪੋਰਟਾਂ ਪਾਜ਼ੇਟਿਵ ਆਉਣ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

ਪਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਧੂਰੀ ਦਾ ਜਿੱਥੇ ਕੱਲ੍ਹ ਧੂਰੀ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ 37 ਅਧਿਆਪਕਾਂ ਦੇ ਕੋਰੋਨਾ ਟੈਸਟ ਦੇ ਲਈ ਸੈਂਪਲ ਲਏ ਗਏ ਸਨ। ਜਿਨ੍ਹਾਂ ਦੇ ਵਿੱਚੋਂ ਅੱਜ 2 ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ਟਿਵ ਆਈ ਹੈ। ਸਕੂਲ ਨੂੰ 2 ਦਿਨਾਂ ਦੇ ਲਈ ਬੰਦ ਕਰ ਦਿੱਤਾ ਗਿਆ ਹੈ।

ਡਾ. ਸੁਮੰਤ ਗੋਇਲ ਨੇ ਕਿਹਾ ਕਿ ਜਿਵੇਂ ਹੀ ਰਿਪੋਰਟ ਪ੍ਰਾਪਤ ਹੋਈ ਸੀ ਤਾਂ ਅਸੀਂ ਸਬੰਧਤ ਅਧਿਕਾਰੀਆਂ ਅਤੇ ਕੋਰੋਨਾ ਪਾਜ਼ਿਟਿਵ ਆਏ ਅਧਿਆਪਕਾਂ ਨੂੰ ਦੱਸ ਦਿੱਤਾ ਸੀ ਅਤੇ ਕਹਿ ਦਿੱਤਾ ਗਿਆ ਸੀ ਕਿ ਉਹ ਅੱਜ ਸਕੂਲ ਨਾ ਆਉਣ।