ਪੰਜਾਬ ਦੇ ਮਾਣਮੱਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਹੋਇਆ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੱਲ੍ਹ ਪਿੰਡ ਉੱਦੋਵਾਲੀ ਡੇਰਾ ਬਾਬਾ ਨਾਨਕ ਵਿਖੇ ਉਹਨਾਂ ਦਾ ਕੀਤਾ ਜਾਵੇਗਾ ਸਸਕਾਰ

Amarjit Gurdaspuri

 

ਗੁਰਦਾਸਪੁਰ: ਪੰਜਾਬ ਦੇ ਮਾਣਮੱਤੇ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦਾ ਦੇਹਾਂਤ ਹੋ ਗਿਆ। ਅਮਰਜੀਤ ਗੁਰਦਾਸਪੁਰੀ ਪਿਛਲੇ ਪਿਛਲੇ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ 25 ਫਰਵਰੀ ਨੂੰ ਪਿੰਡ ਉੱਦੋਵਾਲੀ , ਡੇਰਾ ਬਾਬਾ ਨਾਨਕ ਵਿਖੇ ਹੀ ਹੋਵੇਗਾ।

 

ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਉਪ ਚੇਅਰਮੈਨ ਡਾ. ਯੋਗਰਾਜ ਤੇ ਪਰਿਸ਼ਦ ਦੇ ਮੀਡੀਆ ਅਧਿਕਾਰੀ ਨਿੰਦਰ ਘੁਗਿਆਣਵੀ ਨੇ ਗੁਰਦਾਸਪੁਰੀ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਗੁਰਭਜਨ ਗਿੱਲ ਨੇ ਲੋਕ ਪੱਖੀ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਦੇਹਾਂਤ ਉੱਤੇ ਦੁੱਖ ਪ੍ਰਗਟ ਕੀਤਾ ਹੈ। ਗੁਰਭਜਨ ਗਿੱਲ ਨੇ ਕਿਹਾ ਹੈ ਕਿ ਅਮਰਜੀਤ ਗੁਰਦਾਸਪੁਰੀ ਪੰਜਾਬ ਦੇ ਸਿਰਮੌਰ ਗਾਇਕ ਸਨ ਅਤੇ ਇਨ੍ਹਾਂ ਨੇ ਹਮੇਸ਼ਾ ਲੋਕਪੱਖੀ ਅਤੇ ਸੱਭਿਆਚਾਰਕ ਗੀਤ ਗਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਮਰਜੀਤ ਗੁਰਦਾਸਪੁਰੀ ਦਾ ਜਾਣਾ ਪੰਜਾਬੀ ਸਾਹਿਤਕ ਜਗਤ ਲਈ ਵੱਡਾ ਘਾਟਾ ਹੈ।

 ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਦਿਨੀਂ ਅਮਰਜੀਤ ਗੁਰਦਾਸਪੁਰੀ ਦੇ ਘਰ ਜਾ ਕੇ ਉਹਨਾਂ ਦਾ ਹਾਲ ਜਾਣਿਆ ਸੀ।