ਬਰਖ਼ਾਸਤ DSP ਬਲਵਿੰਦਰ ਸੇਖੋਂ ਨੂੰ 6 ਮਹੀਨੇ ਦੀ ਕੈਦ, 2 ਹਜ਼ਾਰ ਰੁਪਏ ਜੁਰਮਾਨਾ ਵੀ ਲਗਾਇਆ 

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਇਹ ਕਾਰਵਾਈ ਹਾਈਕੋਰਟ ਵੱਲੋਂ ਵਰੰਟ ਜਾਰੀ ਕਰਨ ਮਗਰੋਂ ਕੀਤੀ ਹੈ।  

DSP Balwinder Sekhon

ਚੰਡੀਗੜ੍ਹ - ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਦਾਲਤੀ ਖਿਲਾਫ਼ ਗਲਤ ਟਿੱਪਣੀ ਕਰਨ ਦੇ ਮਾਮਲੇ ਵਿਚ ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਤੇ ਉਸ ਦੇ ਸਾਥੀ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅੱਜ ਬਲਵਿੰਦਰ ਸੇਖੋਂ ਤੇ ਪ੍ਰਦੀਪ ਸ਼ਰਮਾ ਨੂੰ ਭਾਰੀ ਸੁਰੱਖਿਆ ਵਿਚਕਾਰ ਹਾਈਕੋਰਟ ਵਿਚ ਪੇਸ਼ ਕੀਤਾ ਗਿਆ। 

ਹਾਈਕੋਰਟ ਵਿੱਚ ਉਨ੍ਹਾਂ ਨੇ ਆਪਣੇ ਵਿਵਹਾਰ ਲਈ ਜੱਜਾਂ ਤੋਂ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ  ਅਦਾਲਤ ਨੇ ਸੇਖੋਂ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਦੇ ਨਾਲ ਹੀ 2000 ਰੁਪਏ ਜੁਰਮਾਨਾ ਵੀ ਲਗਾਇਆ ਹੈ।  ਦੱਸ ਦਈਏ ਕਿ ਬਰਖ਼ਾਸਤ ਡੀਐਸਪੀ ਬਲਵਿੰਦਰ ਸੇਖੋਂ ਨੇ ਅਦਾਲਤ ਖਿਲਾਫ਼ ਟਿੱਪਣੀ ਕੀਤੀ ਸੀ। ਲੁਧਿਆਣਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਨੇ ਇਹ ਕਾਰਵਾਈ ਹਾਈਕੋਰਟ ਵੱਲੋਂ ਵਰੰਟ ਜਾਰੀ ਕਰਨ ਮਗਰੋਂ ਕੀਤੀ ਹੈ।  

ਪੰਜਾਬ ਤੇ ਹਰਿਆਣਾ ਹਾਈਕੋਰਟ ਖ਼ਿਲਾਫ਼ ਟਿੱਪਣੀ ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਮਾਮਲੇ ’ਚ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹਾਈ ਕੋਰਟ ਵੱਲੋਂ ਮੁਲਜ਼ਮ ਖ਼ਿਲਾਫ਼ ਵਾਰੰਟ ਜਾਰੀ ਕਰਦਿਆਂ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਸਨ।