ਵਿਜੀਲੈਂਸ ਵਲੋਂ ਗ੍ਰਿਫਤਾਰ ਰਸ਼ਿਮ ਗਰਗ ਨੂੰ ਅਦਾਲਤ ਵਿਚ ਕੀਤਾ ਪੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਦਾਲਤ ਨੇ 10 ਮਾਰਚ ਤੱਕ ਨਿਆਂਇਕ ਹਿਰਾਸਤ ਵਿਚ ਭੇਜਿਆ 

Punjab News

ਬਠਿੰਡਾ : ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਦੇ ਨਜ਼ਦੀਕੀ ਸਾਥੀ ਰਸਿਮ ਗਰਗ ਨੂੰ ਵਿਜੀਲੈਂਸ ਵਿਭਾਗ ਨੇ ਬਠਿੰਡਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਉਸ ਨੂੰ 10 ਮਾਰਚ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ

ਜ਼ਿਕਰਯੋਗ ਹੈ ਕਿ ਰਸ਼ਿਮ ਗਰਗ ਨੂੰ ਬੀਤੇ ਦਿਨ ਵਿਧਾਇਕ ਅਮਿਤ ਰਤਨ ਦੇ ਨਾਲ ਅਦਾਲਤ ਵਿੱਚ ਕੀਤਾ ਗਿਆ ਸੀ। ਜਿਥੇ ਅਦਾਲਤ ਨੇ ਉਸ ਦਾ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਸੀ।

ਇਹ ਵੀ ਪੜ੍ਹੋ : "ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ", ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਨੂੰ ਸੱਦਾ 

ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਅੱਜ ਕੋਈ ਵੀ ਸਬੂਤ ਪੇਸ਼ ਨਹੀਂ ਕੀਤੇ ਗਏ। ਪੁਲਿਸ ਵਲੋਂ ਸਾਰੀ ਤਫਤੀਸ਼ ਮੁਕੰਮਲ ਹੋ ਗਈ ਹੈ ਅਤੇ ਹੁਣ ਅਦਾਲਤ ਨੇ ਸੁਣਵਾਈ ਦੌਰਾਨ ਅਗਲੀ ਤਰੀਕ 10 ਮਾਰਚ ਦੇ ਦਿਤੀ ਹੈ।