Punjab News: ਪੰਜਾਬ ਸਰਕਾਰ ਵਲੋਂ ਸੂਬੇ ਦੇ ਚੀਫ਼ ਟਾਊਨ ਪਲਾਨਰ ਪੰਕਜ ਬਾਵਾ ਸਸਪੈਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਜਾਰੀ ਕੀਤੇ ਹੁਕਮ

Punjab Chief Town Planner suspended

Punjab News: ਪਿਛਲੀਆਂ ਵੱਖ-ਵੱਖ ਸਰਕਾਰਾਂ ਦੌਰਾਨ ਪੁੱਡਾ ਦੇ ਵੱਡੇ ਕਲੋਨਾਈਜ਼ਰਾਂ ਦੇ ਨੇੜੇ ਹੋਣ ਕਰਕੇ ਸੁਰਖੀਆਂ ਵਿਚ ਰਹੇ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਪੰਜਾਬ ਸਰਕਾਰ ਨੇ ਮੁਅੱਤਲ ਕਰ ਦਿਤਾ ਹੈ।

ਇਸ ਸਬੰਧੀ ਜਾਰੀ ਹੁਕਮਾਂ ਵਿਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਚੀਫ਼ ਟਾਊਨ ਪਲਾਨਰ ਦੇ ਮੁੱਖ ਦਫ਼ਤਰ ਨੂੰ ਮੁਅੱਤਲ ਕਰਨ ਅਤੇ ਬਾਅਦ ਵਿਚ ਉਸ ਦੀ ਚਾਰਜਸ਼ੀਟ ਜਾਰੀ ਕਰਨ ਦੇ ਆਦੇਸ਼ ਬਾਰੇ ਵੀ ਲਿਖਿਆ ਗਿਆ ਹੈ। ਪਰ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੂੰ ਕਿਸ ਇਲਜ਼ਾਮ ਤਹਿਤ ਮੁਅੱਤਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਅਨੁਰਾਗ ਵਰਮਾ ਕੋਲ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਦਾ ਵੀ ਚਾਰਜ ਹੈ।

(For more Punjabi news apart from Punjab News Punjab Chief Town Planner suspended, stay tuned to Rozana Spokesman)