ਧਰਤੀ ਦੇ ਰਖਵਾਲੇ ਅਤੇ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਕਿਸਾਨ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਨੂੰ 90,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ

Farmers are the protectors of the earth and the backbone of the economy: Minister Hardeep Singh Puri

Hardeep Singh Puri Amritsar News : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਕਈ ਕਿਸਾਨਾਂ ਅਤੇ ਪਤਵੰਤਿਆਂ ਨਾਲ ਇਸ ਪ੍ਰੋਗਰਾਮ ਵਿੱਚ ਜੁੜੇ।

ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ। ਕਿਸਾਨ ਭਾਰਤ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਸਾਡੀ ਧਰਤੀ ਦੇ ਰਖਵਾਲੇ ਹਨ ਅਤੇ ਸਾਡੀ ਭੋਜਨ ਸੁਰੱਖਿਆ ਦੇ ਸਰਪਰਸਤ ਹਨ। ਸਾਡੇ ਕਿਸਾਨ ਹੁਣ ਊਰਜਾ ਉਤਪਾਦਕ ਬਣ ਗਏ ਹਨ। ਪਹਿਲਾਂ ਕੁੱਲ ਐੱਥਨੋਲ ਬਲੈਂਡਿੰਗ 1.5% ਸੀ, ਪਰ ਹੁਣ ਇਹ 19.6% 'ਤੇ ਪਹੁੰਚ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ 90,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ ਹੈ। "

 ਕੇਂਦਰੀ ਮੰਤਰੀ ਨੇ ਕਿਹਾ, "ਦੇਸ਼ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 18 ਕਿਸ਼ਤਾਂ ਰਾਹੀਂ 3.45 ਲੱਖ ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। 19ਵੀਂ ਕਿਸ਼ਤ ਜਾਰੀ ਹੋਣ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਕੁੱਲ 3.68 ਲੱਖ ਕਰੋੜ ਰੁਪਏ ਪਹੁੰਚ ਜਾਣਗੇ। 19ਵੀਂ ਕਿਸ਼ਤ ਜਾਰੀ ਹੋਣ ਨਾਲ ਦੇਸ਼ ਭਰ ਵਿੱਚ 2.41 ਮਹਿਲਾ ਕਿਸਾਨਾਂ ਸਣੇ 9.8 ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਹੋਵੇਗਾ।" ਆਪਣੇ ਸੰਬੋਧਨ ਤੋਂ ਬਾਅਦ ਕੇਂਦਰੀ ਮੰਤਰੀ ਨੇ ਸਟੇਜ 'ਤੇ ਕਿਸਾਨਾਂ ਹੋਰ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ। ਕੇਂਦਰੀ ਮੰਤਰੀ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਤੇ ਕਿਹਾ ਕਿ ਚੋਣਾਂ ਚ ਨਸ਼ਾ ਖਤਮ ਕਰਨ , ਬੀਬੀਆਂ ਦੇ ਖਾਤੇ ਚ 1000 ਰੁਪਏ ਮਹੀਨਾ ਪਾਉਣ ਸਮੇਤ ਕੀਤੇ ਅਨੇਕਾਂ ਵਾਅਦੇ ਪੂਰੇ ਨਹੀਂ ਕੀਤੇ ਗਏ ਉਨ੍ਹਾਂ ਕਿਹਾ ਕਿ ਦਿੱਲੀ ਚ ਹੁਣ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੀ ਰਾਸ਼ੀ 5 ਤੋਂ ਵਧਾ ਕੇ 10 ਲੱਖ ਕੀਤੀ ਜਾਵੇਗੀ। ਉਨ੍ਹਾਂ ਦਿੱਲੀ ਦੇ ਮੁਹੱਲਾ ਕਲੀਨੀਕਾਂ ਚੋਂ ਭ੍ਰਿਸ਼ਟਾਚਾਰ ਖਤਮ ਕਰਨ ਦਾ ਐਲਾਨ ਕੀਤਾ।