ਮੰਤਰੀ ਨੇ 31 ਮਾਰਚ ਤਕ ਮੰਡੀ ਬੋਰਡ ਦੀਆਂ ਸੜਕਾਂ ਪੂਰੀਆਂ ਕਰਨ ਦਾ ਭਰੋਸਾ ਦਿਤਾ : ਕੁਲਜੀਤ ਸਿੰਘ ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੇਰਾਬੱਸੀ ਦੇ ਵਿਧਾਇਕ ਨੇ ਅਪਣੇ ਹਲਕੇ ਦੀਆਂ ਟੁੱਟੀਆਂ ਲਿੰਕ ਸੜਕਾਂ ਦਾ ਮੁੱਦਾ ਸਦਨ ​​ਵਿੱਚ ਉਠਾਇਆ

Kuljit Singh Randhawa punjab today News in punjabi

ਚੰਡੀਗੜ੍ਹ : ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ’ਚ ਅਪਣੇ ਹਲਕੇ ਦੀਆਂ ਟੁੱਟੀਆਂ ਲਿੰਕ ਸੜਕਾਂ ਦਾ ਮੁੱਦਾ ਸਦਨ ​​ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ, ਜਿਸ ਕਾਰਨ ਕਰਕੇ ਉੱਥੋਂ ਦੀ ਸੜਕ ਬੰਦ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦੇ ਹਲਕੇ ਦੀਆਂ ਲਿੰਕ ਸੜਕਾਂ ’ਤੇ ਆਵਾਜਾਈ ਦਾ ਦਬਾਅ ਜ਼ਿਆਦਾ ਹੈ। ਇਸ ਕਾਰਨ ਸਾਰੀਆਂ ਸੜਕਾਂ ਟੁੱਟੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਤਾ ਹੈ ਕਿ ਮੰਡੀ ਬੋਰਡ ਦੀਆਂ ਸੜਕਾਂ 31 ਮਾਰਚ ਤਕ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਰਹਿੰਦੀਆਂ ਸੜਕਾਂ ਛੇਤੀ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਟਰਾਂਸਪੋਰਟਰਾਂ ਦਾ ਮੁੱਦਾ ਵੀ ਚੁਕਿਆ ਅਤੇ ਕਿਹਾ ਕਿ ਜਦੋਂ ਤਕ ਉਹ ਵਿਧਾਨ ਸਭਾ ’ਚ ਰਹਿਣਗੇ ਉਦੋਂ ਤਕ ਪੰਜਾਬ ਦੇ ਟਰਾਂਸਪੋਰਟਰਾਂ ਅਤੇ ਲੋਕਾਂ ਦੇ ਮੁੱਦੇ ਚੁਕਦੇ ਰਹਿਣਗੇ।