ਟਿੱਕਰੀ ਬਾਰਡਰ ’ਤੇ ਪਿੰਡ ਕੋਟ ਵਖਤੂ ਦੇ ਕਿਸਾਨ ਦੀ ਹਰਟ ਅਟੈਕ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬੋ ਦੇ ਪਿੰਡ ਕੋਟ ਵਖਤੂ ਦਾ ਰਹਿਣ ਵਾਲਾ ਇਕ ਹੋਰ ਕਿਸਾਨ ਦਿੱਲੀ ਧਰਨੇ ਦੀ ਭੇਂਟ ਚੜ੍ਹ ਗਿਆ ਹੈ...

Kissan

ਤਲਵੰਡੀ ਸਾਬੋ ਦੇ ਪਿੰਡ ਕੋਟ ਵਖਤੂ ਦਾ ਰਹਿਣ ਵਾਲਾ ਇਕ ਹੋਰ ਕਿਸਾਨ ਦਿੱਲੀ ਧਰਨੇ ਦੀ ਭੇਂਟ ਚੜ੍ਹ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਭੋਲਾ ਸਿੰਘ ਪਿਛਲੇ 4 ਦਿਨਾਂ ਤੋਂ ਕਿਸਾਨ ਅੰਦੋਲਨ ਟਿੱਕਰੀ ਬਾਰਡਰ ’ਤੇ ਸੰਘਰਸ਼ ਵਿਚ ਡਟਿਆ ਹੋਇਆ ਸੀ, ਜਿਸਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।

ਪਿੰਡ ਦੇ ਮੋਹਤਵਰਾਂ ਨੇ ਮ੍ਰਿਤਕ ਕਿਸਾਨ ਦਾ ਕਰਜ਼ਾ ਮੁਆਫ਼ ਕਰਕੇ ਸਰਕਾਰ ਵਲੋਂ 10 ਲੱਖ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਸਰਕਾਰੀ ਨੌਕਰੀ ਦੇਣ ਦੀ ਸਿਫ਼ਾਰਿਸ਼ ਕਰਨ ਦੀ ਮੰਗ ਕੀਤੀ ਹੈ।

ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਰਿਵਾਰ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੂੰ ਦੇਖਦੇ ਹੋਏ ਸਰਕਾਰ ਤਿੰਨੇ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਰੱਦ ਕਰੇ ਤਾਂ ਜੋ ਕਿਸਾਨ ਸਹੀ ਸਲਾਮਤ ਆਪਣੇ ਘਰਾਂ ਨੂੰ ਵਾਪਸ ਪਰਤਣ।