ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗੀ ਪ੍ਰੀਖਿਆਵਾਂ ਲਈ ਮੰਗੀਆਂ ਅਰਜ਼ੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸੇ ਵੀ ਸੂਰਤ ਵਿੱਚ ਸਿੱਧੀ ਭੇਜੀ ਅਰਜ਼ੀ ਉਤੇ ਵਿਚਾਰ ਨਹੀਂ ਕੀਤਾ ਜਾਵੇਗਾ ਅਤੇ ਅਧੂਰੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ।

Punjab Government

 

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 18 ਅਪ੍ਰੈਲ ਤੋਂ 22 ਅਪ੍ਰੈਲ 2022 ਤੱਕ ਹੋਣ ਵਾਲੀਆਂ ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰਾਂ/ਆਈ.ਪੀ.ਐਸ. ਅਫਸਰਾਂ, ਤਹਿਸੀਲਦਾਰ/ਮਾਲ ਕਰਮਚਾਰੀਆਂ ਅਤੇ ਹੋਰ ਵਿਭਾਗਾਂ ਦੀਆਂ ਵਿਭਾਗੀ ਪ੍ਰੀਖਿਆਵਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। 

Exam

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰੀਖਿਆ ਵਿੱਚ ਬੈਠਣ ਦੇ ਚਾਹਵਾਨ ਅਧਿਕਾਰੀ, 1 ਅਪ੍ਰੈਲ, 2022 ਤੱਕ ਆਪਣੀਆਂ ਅਰਜ਼ੀਆਂ ਨਿਰਧਾਰਤ ਪ੍ਰੋਫਾਰਮੇ ਵਿਚ ਆਪਣੇ ਵਿਭਾਗਾਂ ਰਾਹੀਂ ਪ੍ਰਮੁੱਖ ਸਕੱਤਰ, ਪ੍ਰਸੋਨਲ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐਸ. ਸਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਭੇਜ ਸਕਦੇ ਹਨ।

Exam

ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਸਿੱਧੀ ਭੇਜੀ ਅਰਜ਼ੀ ਉਤੇ ਵਿਚਾਰ ਨਹੀਂ ਕੀਤਾ ਜਾਵੇਗਾ ਅਤੇ ਅਧੂਰੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ। ਅਜਿਹੀਆਂ ਅਰਜ਼ੀਆਂ ਨੂੰ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਬਿਨੈਕਾਰ ਦੀ ਹੋਵੇਗੀ। ਜਿਸ ਉਮੀਦਵਾਰ ਨੂੰ 11 ਅਪ੍ਰੈਲ, 2022 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਈ-ਮੇਲ ( supdt.pcs@punjab.gov.in) ਜਾਂ ਟੈਲੀਫੋਨ 0172-2740553 (ਪੀਬੀਐਕਸ-4648) ਰਾਹੀਂ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।