ਮੁੱਖ ਮੰਤਰੀ ਅੱਜ 1 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ, ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਹੋਵੇਗੀ ਚਰਚਾ
ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ।
Narendra Modi, Bhagwant Mann
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪੀਐੱਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਮੀਟਿੰਗ ਦੇ ਮੱਦੇਨਜ਼ਰ ਪ੍ਰੋਟੋਕਾਲ ਤਹਿਤ ਭਗਵੰਤ ਮਾਨ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕਈ ਦਿਨਾਂ ਬਾਅਦ ਵੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨਹੀਂ ਹੋ ਸਕੀ।