ਅੰਤਰਜਾਤੀ ਵਿਆਹ ਕਰਵਾਉਣ ਵਾਲੇ 2500 ਜੋੜਿਆਂ ਨੂੰ ਨਹੀਂ ਮਿਲਿਆ ਸ਼ਗਨ, ਫੰਡ ਮੁਹੱਈਆ ਨਾ ਹੋਣ ਕਾਰਨ ਲਟਕੇ ਕੇਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫੰਡ ਮੁਹੱਈਆ ਨਾ ਹੋਣ ਕਾਰਨ ਲਟਕੇ ਕੇਸ: ਮਨਜੀਤ ਸਿੰਘ ਬਿਲਾਸਪੁਰ

Image: For representation purpose only

 

ਚੰਡੀਗੜ੍ਹ: ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਲਈ ਸ਼ੁਰੂ ਕੀਤੀ ਗਈ ਸਕੀਮ ਤਹਿਤ ਪਿਛਲੇ ਕਈ ਸਾਲਾਂ ਤੋਂ 2500 ਜੋੜਿਆਂ ਨੂੰ ਸ਼ਗਨ ਨਹੀਂ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਕੰਮ ਫੰਡਾਂ ਦੀ ਘਾਟ ਕਾਰਨ ਲਟਕਿਆ ਹੋਇਆ ਹੈ।

ਇਹ ਵੀ ਪੜ੍ਹੋ: ਬਜ਼ੁਰਗਾਂ 'ਤੇ ਅਪਰਾਧ ਕਰਨ ਵਾਲੇ ਰਹਿਮ ਦੇ ਹੱਕਦਾਰ ਨਹੀਂ: ਹਾਈ ਕੋਰਟ 

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਕਮੇਟੀ ਨੇ 47ਵੀਂ ਰਿਪੋਰਟ ਵਿਚ ਸਰਕਾਰ ਦੇ ਰਵੱਈਏ ’ਤੇ ਗੰਭੀਰ ਨੋਟਿਸ ਲਿਆ ਹੈ। ਇਸ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਵਲੋਂ ਪੇਸ਼ ਕੀਤੀ ਗਈ ਰਿਪੋਰਟ ਵਿਚ ਇਹ ਖੁਲਾਸਾ ਹੋਇਆ ਹੈ ਕਿ ਸਕੀਮ ਤਹਿਤ ਕਈ ਕੇਸ ਲਟਕੇ ਪਏ ਹਨ। ਇਸ ਸਕੀਮ ਤਹਿਤ ਰਾਸ਼ੀ ਮੁਹੱਈਆ ਕਰਵਾਉਣ ਲਈ ਕਮੇਟੀ ਨੇ ਕੇਂਦਰ ਨੂੰ ਪੱਤਰ ਲਿਖਿਆ ਹੈ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਸਿੱਖਾਂ ਖ਼ਿਲਾਫ਼ ਨਫ਼ਰਤੀ ਪ੍ਰਚਾਰ ਦਾ ਮਾਮਲਾ: ਸ਼੍ਰੋਮਣੀ ਕਮੇਟੀ ਨੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ 

ਇਸ ਦੇ ਨਾਲ ਹੀ ਕਮੇਟੀ ਨੇ ਸੂਬਾ ਸਰਕਾਰ ਨੂੰ ਨਿੱਜੀ ਤੌਰ ’ਤੇ ਦਿਲਚਸਪੀ ਲੈਣ ਦੀ ਸਿਫਾਰਿਸ਼ ਕੀਤੀ ਹੈ। ਜ਼ਿਕਰਯੋਗ ਹੈ ਕਿ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਵਰਗ ਦੇ ਮੁੰਡੇ ਜਾਂ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਜੋੜੇ ਨੂੰ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦੀ ਸਕੀਮ ਸ਼ੁਰੂ ਕੀਤੀ ਗਈ ਹੈ ਪਰ ਪਿਛਲੇ ਲੰਬੇ ਸਮੇਂ ਤੋਂ ਜੋੜਿਆਂ ਨੂੰ ਰਾਸ਼ੀ ਨਹੀਂ ਮਿਲੀ।