2 ਬੱਚਿਆਂ ਦੇ 7 ਕਾਤਲਾਂ ਨੂੰ ਉਮਰ ਕੈਦ, ਪਰਿਵਾਰ ਨੇ ਤਾਂਤਰਿਕ ਨਾਲ ਮਿਲ ਕੇ ਦਿੱਤੀ ਸੀ ਮਾਸੂਮ ਭੈਣ-ਭਰਾ ਦੀ ਬਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

50,000 ਰੁਪਏ ਜੁਰਮਾਨਾ ਵੀ ਕੀਤਾ ਗਿਆ

Life imprisonment for 7 murderers of 2 children

 

ਬਠਿੰਡਾ: ਮਸ਼ਹੂਰ ਭਰਾ-ਭੈਣ ਬਲੀ ਕਾਂਡ ਵਿਚ ਅਦਾਲਤ ਨੇ ਇਕ ਤਾਂਤਰਿਕ ਸਮੇਤ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਐਲਾਨ ਤੋਂ ਬਾਅਦ ਤਾਂਤਰਿਕ ਨੇ ਅਦਾਲਤ 'ਚ ਰੋਣਾ ਸ਼ੁਰੂ ਕਰ ਦਿੱਤਾ ਅਤੇ ਜੱਜ ਤੋਂ ਰਹਿਮ ਦੀ ਭੀਖ ਮੰਗੀ। ਜਿਨ੍ਹਾਂ 6 ਹੋਰ ਵਿਅਕਤੀਆਂ ਨੂੰ ਸਜ਼ਾ ਦਿੱਤੀ ਗਈ ਹੈ, ਉਹਨਾਂ ਵਿਚ ਦਾਦੀ, ਮਾਤਾ-ਪਿਤਾ ਅਤੇ ਬੱਚਿਆਂ ਦੇ ਹੋਰ ਰਿਸ਼ਤੇਦਾਰ ਸ਼ਾਮਲ ਹਨ। ਇਸ ਕੇਸ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਿਚ ਚੱਲ ਰਹੀ ਸੀ। ਸਜ਼ਾ ਸੁਣਾਉਣ ਵਾਲਿਆਂ ਵਿਚ ਇਕ ਪਰਿਵਾਰ ਦੀਆਂ 4 ਔਰਤਾਂ ਅਤੇ 2 ਪੁਰਸ਼ ਸ਼ਾਮਲ ਹਨ।

 ਇਹ ਵੀ ਪੜ੍ਹੋ: ਗਰਮੀਆਂ ਵਿਚ ਮਹਿੰਗੇ ਕੋਲਡ ਡ੍ਰਿੰਕ ਦੀ ਥਾਂ ਪੀਉ ਠੰਢੀ ਲੱਸੀ, ਹੋਣਗੇ ਕਈ ਫ਼ਾਇਦੇ

ਮਾਮਲੇ ਅਨੁਸਾਰ 8 ਮਾਰਚ 2017 ਦੀ ਰਾਤ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਫੱਤਾ ਵਿਚ 8 ਸਾਲਾ ਰਣਜੋਧ ਸਿੰਘ ਅਤੇ ਉਸ ਦੀ 3 ਸਾਲਾ ਭੈਣ ਅਨਾਮਿਕਾ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਤਾਂਤਰਿਕ ਲਖਵਿੰਦਰ ਸਿੰਘ ਲੱਖੀ  ਦੇ ਕਹਿਣ ’ਤੇ ਘਰ ਵਿਚ ਹੀ ਉਹਨਾਂ ਦੀ ਬਲੀ ਦਿੱਤੀ ਸੀ। ਦਰਅਸਲ ਬੱਚਿਆਂ ਦੀ ਭੂਆ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਮਾਸੂਮ ਬੱਚਿਆਂ ਦੀ ਜਾਨ ਲਈ ਗਈ। ਇਸ ਮਾਮਲੇ ਵਿਚ ਵੀਰਵਾਰ ਨੂੰ ਏਡੀਜੇ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਤਾਂਤਰਿਕ ਲਖਵਿੰਦਰ ਉਰਫ਼ ਲੱਖੀ, ਦਾਦੀ ਨਿਰਮਲ ਕੌਰ, ਪਿਤਾ ਕੁਲਵਿੰਦਰ ਸਿੰਘ, ਮਾਤਾ ਰਣਧੀਰ ਕੌਰ ਉਰਫ਼ ਰੋਜ਼ੀ, ਚਾਚਾ ਜਸਪ੍ਰੀਤ ਸਿੰਘ, ਚਾਚੀ ਰਮਨਦੀਪ ਕੌਰ ਉਰਫ਼ ਅਮਨਦੀਪ ਕੌਰ ਅਤੇ ਗਗਨਦੀਪ ਕੌਰ ਉਰਫ਼ ਗਗਨ ਨੂੰ ਸਜ਼ਾ ਸੁਣਾਈ। ਇਸ ਦੇ ਨਾਲ ਹੀ 50,000 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ।

 ਇਹ ਵੀ ਪੜ੍ਹੋ: ਸਾਡੀ ਪੱਤਰਕਾਰੀ ਦੀਆਂ ਔਕੜਾਂ ਵਲ ਧਿਆਨ ਦਿਉ ਤਾਂ ਇਹ ਵੀ ਬੀਬੀਸੀ ਵਰਗੀ ਬਣ ਸਕਦੀ ਹੈ

ਸਜ਼ਾ ਸੁਣਾਏ ਜਾਣ ਤੋਂ ਬਾਅਦ ਮੁੱਖ ਦੋਸ਼ੀ ਤਾਂਤਰਿਕ ਲਖਵਿੰਦਰ ਲੱਖੀ ਅਦਾਲਤ ਵਿਚ ਹੀ ਹੱਥ ਜੋੜ ਕੇ ਰਹਿਮ ਦੀ ਭੀਖ ਮੰਗਣ ਲੱਗਾ। ਮਸ਼ਹੂਰ ਕੇਸ ਦੀ ਸੁਣਵਾਈ ਨੂੰ ਲੈ ਕੇ ਬਾਅਦ ਦੁਪਹਿਰ ਵੱਡੀ ਗਿਣਤੀ 'ਚ ਲੋਕ ਅਦਾਲਤ 'ਚ ਪਹੁੰਚੇ ਹੋਏ ਸਨ। ਇਸ ਵਿਚ ਅਦਾਲਤੀ ਸਟਾਫ਼ ਅਤੇ ਵਕੀਲ ਵੀ ਹਾਜ਼ਰ ਸਨ।

 ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (24 ਮਾਰਚ 2023) 

ਦੋਵਾਂ ਬੱਚਿਆਂ ਨੂੰ ਇਨਸਾਫ ਦਿਵਾਉਣ ਲਈ ਲੋਕਾਂ ਨੇ ਐਕਸ਼ਨ ਕਮੇਟੀ ਬਣਾਈ ਸੀ। ਕਮੇਟੀ ਦੇ ਆਗੂ ਭਾਈ ਪਰਮਜੀਤ ਸਿੰਘ ਜੱਗੀ ਬਾਬਾ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਪ੍ਰਸਿੱਧ ਵਕੀਲ ਚਰਨਪਾਲ ਸਿੰਘ ਬਰਾੜ ਨੇ ਅਦਾਲਤ ਸਾਹਮਣੇ ਸਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਾਅਦ ਦੁਪਹਿਰ ਕਰੀਬ 3 ਵਜੇ ਸੱਤਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਸਾਰੇ ਦੋਸ਼ੀਆਂ ਨੂੰ ਜੁਰਮਾਨਾ ਵੀ ਕੀਤਾ ਗਿਆ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਤਿੰਨ ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ। ਉਹਨਾਂ ਕਿਹਾ ਕਿ ਸਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਰਿਟ ਪਟੀਸ਼ਨ ਦਾਇਰ ਕੀਤੀ ਜਾਵੇਗੀ।