ਟੈਂਡਰ ਘੁਟਾਲਾ ਮਾਮਲਾ: ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ 

ਏਜੰਸੀ

ਖ਼ਬਰਾਂ, ਪੰਜਾਬ

ਕੁੱਝ ਦਿਨਾਂ ਤੱਕ ਹੋ ਸਕਦੀ ਹੈ ਰਿਹਾਈ

Bharat Bhushan Ashu

ਲੁਧਿਆਣਾ : ਟੈਂਡਰ ਘੁਟਾਲੇ ਦੇ ਮਾਮਲੇ 'ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਹਾਈਕੋਰਟ 'ਚ ਇਸ ਮਾਮਲੇ ਦੀ ਸੁਣਵਾਈ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਸੀ। ਦਰਅਸਲ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮਾਮਲੇ 'ਚ ਜ਼ਮਾਨਤ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।

ਹਾਈਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਅਤੇ ਇਸ ਤੋਂ ਬਾਅਦ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਹੁਣ ਉਹਨਾਂ ਨੂੰ ਜ਼ਮਾਨਤ ਮਿਲ ਗਈ ਹੈ ਤੇ ਉਹਨਾਂ ਦੀ ਕੁੱਝ ਦਿਨਾਂ ਤੱਕ ਰਿਹਾਈ ਹੋ ਸਕਦੀ ਹੈ।