ਕੌਮੀ ਇਨਸਾਫ਼ ਮੋਰਚੇ 'ਚੋਂ ਮਿਲੀ ਨਿਹੰਗ ਸਿੰਘ ਦੀ ਲਾਸ਼, ਪੁਲਿਸ ਨੇ ਪੋਸਟਮਾਰਟਮ ਲਈ ਭੇਜੀ 

ਏਜੰਸੀ

ਖ਼ਬਰਾਂ, ਪੰਜਾਬ

ਦੱਸਿਆ ਜਾ ਰਿਹਾ ਹਾ ਕਿ ਪੁਲਿਸ ਨੇ ਨਿਹੰਗ ਸਿੰਘ ਦੀ ਲਾਸ਼ ਕਬਜ਼ੇ ਵਿਚ ਲੈ ਕੇ 6 ਫੇਸ ਦੇ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾ ਦਿੱਤੀ ਹੈ।

Qaumi Insaf Morcha

ਮੁਹਾਲੀ - ਕੌਮੀ ਇਨਸਾਫ਼ ਮੋਰਚੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੌਮੀ ਇਨਸਾਫ਼ ਮੋਰਚੇ ਵਿਚੋਂ ਇਕ ਨਿਹੰਗ ਸਿੰਘ ਦੀ ਲਾਸ਼ ਮਿਲੀ ਹੈ ਜਿਸ ਦੀ ਪਛਾਣ ਸੁਰਜੀਤ ਸਿੰਘ ਪਿੰਡ ਸਿੱਧਵਾਂ ਬੇਟ, ਲੁਧਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹਾ ਕਿ ਪੁਲਿਸ ਨੇ ਨਿਹੰਗ ਸਿੰਘ ਦੀ ਲਾਸ਼ ਕਬਜ਼ੇ ਵਿਚ ਲੈ ਕੇ 6 ਫੇਸ ਦੇ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾ ਦਿੱਤੀ ਹੈ। ਜਾਣਕਾਰੀ ਅਨੁਸਾਰ ਨਿਹੰਗ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰ ਪਿਛਲੇ ਕਈ ਦਿਨਾਂ ਤੋਂ ਲੱਭ ਰਹੇ ਸਨ ਤੇ ਲਾਸ਼ ਵਿਚੋਂ ਕਾਫ਼ੀ ਬਦਬੂ ਵੀ ਆ ਰਹੀ ਸੀ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਲਾਸ਼ 2-3 ਦਿਨਾਂ ਤੋਂ ਪਈ ਹੈ।