Punjab News : ਸੰਗਰੂਰ ਸ਼ਰਾਬ ਕਾਂਡ ਦੇ ਪੀੜਤਾਂ ਨੂੰ ਮਿਲੇ CM ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News :ਕਿਹਾ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

CM Bhagwant Mann meeting the victims' families

Punjab News :ਪੰਜਾਬ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ’ਚ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ’ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸਿੱਧੇ ਸੰਗਰੂਰ ਪਹੁੰਚ ਗਏ ਹਨ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਦੋਸ਼ੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੇ ਇਲਾਕੇ  ’ਚ ਵਿਕ ਰਹੇ ਨਸ਼ਿਆਂ ਦਾ ਮਾਮਲਾ ਵੀ ਉਠਾਇਆ। ਜਿਸ ’ਤੇ ਭਗਵੰਤ ਮਾਨ ਨੇ ਕਿਹਾ ਕਿ ਭਲਕੇ ਤੱਕ ਨਸ਼ਾ ਤਸਕਰ ਫੜ ਲਏ ਜਾਣਗੇ।

ਇਹ ਵੀ ਪੜੋ:Mumbai News : ਲੋੜੀਂਦਾ ਗੈਂਗਸਟਰ ਪ੍ਰਸਾਦ ਪੁਜਾਰੀ ਨੂੰ ਚੀਨ ਤੋਂ ਭਾਰਤ ਵਾਪਸ ਲਿਆਂਦਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ, ਤਾਂ ਜੋ ਚੋਣ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਜਾ ਸਕੇ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਪਹਿਲਾਂ ਹੀ ਰਿਪੋਰਟ ਤਲਬ ਕੀਤੀ ਹੈ।

ਇਹ ਵੀ ਪੜੋ:Delhi News : ਸੁਨੀਤਾ ਕੇਜਰੀਵਾਲ ਬਣ ਸਕਦੀ ਹੈ ‘‘ਆਪ’’ ਪਾਰਟੀ ਦਾ ਚਿਹਰਾ!

 (For more news apart from CM Bhagwant Mann Hon met the victims of the Sangrur liquor incident  News in Punjabi, stay tuned to Rozana Spokesman)