Pratap Bajwa News: ਪ੍ਰਤਾਪ ਬਾਜਵਾ ਨੇ ਨੌਕਰੀਆਂ ਦੇਣ ਦੇ ਮਾਮਲੇ 'ਤੇ ਵ੍ਹਾਈਟ ਪੇਪਰ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Pratap Bajwa News: ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜੇ ਜ਼ਿਲ੍ਹੇ ਦੇ ਨੌਜਵਾਨ ਨੂੰ ਕਿਸ ਡਿਪਾਰਟਮੈਂਟ ਵਿਚ ਨੌਕਰੀ ਮਿਲੀ ਹੈ

Pratap Bajwa demands white paper on job creation Punjab Vidhan Sabha News

Pratap Bajwa demands white paper on job creation Punjab Vidhan Sabha News:  ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ ਵਾਲੀਆਂ ਸਰਕਾਰੀ ਨੌਕਰੀਆਂ ਦਾ ਮੁੱਦਾ ਚੁੱਕਿਆ ਗਿਆ।  ਸਦਨ 'ਚ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਵਾਈਟ ਪੇਪਰ ਜਾਰੀ ਕਰਕੇ ਸਦਨ 'ਚ ਪੇਸ਼ ਕੀਤਾ ਜਾਵੇ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਦੀ ਪੂਰੀ ਜਾਣਕਾਰੀ ਜਿਵੇਂ ਕਿ ਉਨ੍ਹਾਂ ਦਾ ਨਾਂ, ਉਨ੍ਹਾਂ ਦੇ ਮਾਪਿਆਂ ਦੇ ਨਾਂ, ਪਿੰਡ ਅਤੇ ਜਿਸ ਡਿਪਾਰਟਮੈਂਟ ਵਿਚ ਨੌਕਰੀ ਮਿਲੀ ਉਸ ਸਬੰਧੀ ਸਾਰੀ ਜਾਣਕਾਰੀ ਵਾਈਟ ਪੇਪਰ 'ਚ ਦਿੱਤੀ ਜਾਵੇ।

ਨਾਲ ਇਹ ਵੀ ਦੱਸਿਆ ਜਾਵੇ ਕਿ ਪੰਜਾਬ ਦੇ ਕਿੰਨੇ ਤੇ ਕਿੰਨੇ ਗ਼ੈਰ ਪੰਜਾਬੀਆਂ ਨੂੰ ਨੌਕਰੀ ਮਿਲੀ ਹੈ। ਇਸ ਦੇ ਨਾਲ ਹੀ ਵਾਈਟ ਪੇਪਰ 'ਚ ਇਹ ਵੀ ਜਾਣਕਾਰੀ ਹੋਵੇ ਕਿ ਹੁਣ ਤੱਕ ਸੂਬੇ 'ਚ ਜਿੰਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਨ੍ਹਾਂ 'ਚੋਂ ਕਿੰਨੇ ਪੰਜਾਬੀ ਹਨ ਅਤੇ ਗੈਰ-ਪੰਜਾਬੀ ਕਿੰਨੇ ਹਨ।   ਉਨ੍ਹਾਂ ਕਿਹਾ ਕਿ ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜੇ ਜ਼ਿਲ੍ਹੇ ਦੇ ਨੌਜਵਾਨ ਨੂੰ ਕਿਸ ਵਿਭਾਗ ਵਿਚ ਨੌਕਰੀ ਮਿਲੀ ਹੈ