ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਫੁੱਟਿਆ ਮੁਤਵਾਜ਼ੀ ਜਥੇਦਾਰਾਂ ਦਾ ਗੁੱਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਘਟਨਾ ਤੋਂ ਬਾਅਦ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਤੇ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਦਾ ਦੌਰਾ ਕੀਤਾ ਤੇ ਸੀਸੀਟੀਵੀ ਫੁਟੇਜ ਨੂੰ ਚੈੱਕ ਕੀਤਾ

Beadbi of Sri Guru Granth Sahib

ਸ੍ਰੀ ਮੁਕਤਸਰ ਸਾਹਿਬ : ਪਿੰਡ ਭੂੰਦੜ ਵਿਚ ਇਕ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਿਆਂ ਸਰੂਪ ਨੂੰ ਹੱਥਾਂ 'ਚ ਚੁੱਕ ਲਿਆ ਅਤੇ ਗੁਰਦੁਆਰਾ ਸਾਹਿਬ ਤੋਂ ਬਾਹਰ ਲੈ ਗਈ। ਜੋ ਗੁਰਦੁਆਰਾ ਸਾਹਿਬ 'ਚ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ। ਇਸ ਘਟਨਾ ਤੋਂ ਬਾਅਦ ਮੁਤਵਾਜ਼ੀ ਜਥੇਦਾਰ ਅਮਰੀਕ ਸਿੰਘ ਤੇ ਬਲਜੀਤ ਸਿੰਘ ਦਾਦੂਵਾਲ ਨੇ ਪਿੰਡ ਦਾ ਦੌਰਾ ਕੀਤਾ ਤੇ ਸੀਸੀਟੀਵੀ ਫੁਟੇਜ ਨੂੰ ਚੈੱਕ ਕੀਤਾ।

ਜਥੇਦਾਰ ਅਮਰੀਕ ਸਿੰਘ ਨੇ ਸੰਬੋਧਨ ਕਰਦਿਆਂ ਇਸ ਮਾਮਲੇ ਵਿਰੁਧ ਪਿੰਡ ਵਾਲਿਆਂ ਨੂੰ ਇਕਜੁੱਟ ਹੋਣ ਲਈ ਕਿਹਾ। ਇਸ ਘਟਨਾ ਨੂੰ ਅੰਜਾਮ ਦੇਣ ਵਾਲੀ ਔਰਤ ਨੂੰ ਉਸਦੀ ਸਮਝੀ ਸਾਜਸ਼ ਕਰਾਰ ਦਿੱਤਾ ਕਿਉਂਕਿ ਉਹ ਸੌਦਾ ਸਾਧ ਦੀ ਪੈਰੋਕਾਰ ਹੈ।  

ਦਸ ਦਈਏ ਕਿ ਇਹ ਔਰਤ ਕਿਸੇ ਘਰੇਲੂ ਕਲੇਸ਼ ਦੇ ਚਲਦਿਆਂ ਗੁਰਦੁਆਰਾ ਸਾਹਿਬ ਆਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਹੱਥਾਂ 'ਚ ਚੁੱਕ ਕੇ ਮੇਨ ਗੇਟ ਤੱਕ ਪਹੁੰਚ ਗਈ।

ਜਿਥੇ ਗੁਰਦੁਆਰਾ ਸਾਹਿਬ 'ਚ ਮੌਜੂਦ ਲੋਕਾਂ ਨੇ ਔਰਤ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵਾਪਸ ਲਿਆ ਤੇ ਫੇਰ ਪਵਿੱਤਰ ਗ੍ਰੰਥ ਨੂੰ ਸਹੀ ਸਲਾਮਤ ਸਤਿਕਾਰ ਸਹਿਤ ਮੁੜ ਸ਼ੁਸ਼ੋਬਿਤ ਕੀਤਾ। ਜਿਸ ਤੋਂ ਬਾਅਦ ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ 'ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।